For the best experience, open
https://m.punjabitribuneonline.com
on your mobile browser.
Advertisement

ਧੀਆਂ ਦੀ ਲੋਹੜੀ ਨੂੰ ਸਮਰਪਿਤ ਹਫ਼ਤਾਵਰੀ ਸਮਾਗਮ ਸਮਾਪਤ

07:06 AM Jan 23, 2024 IST
ਧੀਆਂ ਦੀ ਲੋਹੜੀ ਨੂੰ ਸਮਰਪਿਤ ਹਫ਼ਤਾਵਰੀ ਸਮਾਗਮ ਸਮਾਪਤ
ਪਿੰਡ ਬਡਰੁੱਖਾਂ ਵਿਖੇ ਨਵਜੰਮੀਆਂ ਬੱਚੀਆਂ ਨੂੰ ਸਨਮਾਨਿਤ ਕਰਦੇ ਹੋਏ ਸੀਡੀਪੀਓ ਗੁਰਪਿੰਦਰਪਾਲ ਕੌਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜਨਵਰੀ
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਮਨਾਏ ਗਏ ਸਪਤਾਹ ਤਹਿਤ ਵੱਖ-ਵੱਖ ਕੇਂਦਰਾਂ ਵਿਚ ਵਿਸ਼ੇਸ਼ ਸਮਾਗਮ ਸੰਪੰਨ ਹੋ ਗਏ। ਬਾਲ ਵਿਕਾਸ ਪ੍ਰਾਜੈਕਟ ਦਫ਼ਤਰ ਵੱਲੋਂ ਸਮਾਪਤੀ ਸਮਾਗਮ ਤਹਿਤ ਆਂਗਣਵਾੜੀ ਕੇਂਦਰ ਪਿੰਡ ਬਡਰੁੱਖਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਪਰਵਾਈਜ਼ਰ ਜਤਿੰਦਰ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ’ਚ ਸੀਡੀਪੀਓ ਗੁਰਪਿੰਦਰ ਪਾਲ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਭਾਗ ਵੱਲੋਂ ਬੱਚੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਸੀਡੀਪੀਓ ਗੁਰਪਿੰਦਰ ਪਾਲ ਕੌਰ ਨੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਵਾਈਜ਼ਰ ਜਤਿੰਦਰ ਕੌਰ, ਸੀਨੀਅਰ ਸਹਾਇਕ ਦਰਸ਼ਨ ਕੌਰ, ਆਂਗਣਵਾੜੀ ਵਰਕਰ ਗੁਰਜੀਤ ਕੌਰ, ਗੁਰਿੰਦਰ ਕੌਰ, ਬਲਜਿੰਦਰ ਕੌਰ, ਕਰਮਜੀਤ ਕੌਰ, ਸ਼ਰਨਜੀਤ ਕੌਰ, ਊਸ਼ਾ ਰਾਣੀ, ਬਲਵਿੰਦਰ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਮਨਜੀਤ ਕੌਰ ਮੌਜੂਦ ਸਨ।

Advertisement

Advertisement
Author Image

Advertisement
Advertisement
×