ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਗੱਲਬਾਤ ਲਈ ਸੱਦਿਆ
05:35 PM Sep 11, 2024 IST
Advertisement
ਕੋਲਕਾਤਾ, 11 ਸਤੰਬਰ
ਪੱਛਮੀ ਬੰਗਾਲ ਸਰਕਾਰ ਨੇ ਇੱਥੇ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਕਾਰਨ ਪੈਦਾ ਹੋਏ ਤਣਾਅ ’ਤੇ ਗੱਲਬਾਤ ਕਰਨ ਲਈ ਅੱਜ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸੱਦ ਲਿਆ ਹੈ। ਸਰਕਾਰ ਨੇ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਨੂੰ 6 ਵਜੇ ਸੂਬਾ ਸਕੱਤਰੇਤ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਦਿਨ ਵਿੱਚ, ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਈ-ਮੇਲ ਭੇਜ ਇਸ ਤਣਾਅ ’ਤੇ ਚਰਚਾ ਕਰਨ ਲਈ ਸਮਾਂ ਮੰਗਿਆ ਸੀ। -ਪੀਟੀਆਈ
Advertisement
Advertisement
Advertisement