ਸੰਦੇਸ਼ਖਲੀ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਖਾਰਜ
01:35 PM Jul 08, 2024 IST
Advertisement
ਨਵੀਂ ਦਿੱਲੀ, 8 ਜੁਲਾਈ
ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਇਕ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ। ਹਾਈ ਕੋਰਟ ਨੇ ਸੰਦੇਸ਼ਖਲੀ ਵਿੱਚ ਔਰਤਾਂ ਖ਼ਿਲਾਫ਼ ਅਪਰਾਧ ਤੇ ਜ਼ਮੀਨ ਹੜਪਣ ਦੇ ਦੋਸ਼ਾਂ ’ਤੇ ਸੀਬੀਆਈ ਜਾਂਚ ਦਾ ਨਿਰਦੇਸ਼ ਦਿੱਤਾ ਸੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ, ‘‘ਕਿਸੇ ਨੂੰ ਬਚਾਉਣ ਵਿੱਚ ਸੂਬੇ ਦੀ ਰੁਚੀ ਕਿਉਂ ਹੋਣੀ ਚਾਹੀਦੀ ਹੈ?’’ ਉਸ ਨੇ ਕਿਹਾ ਕਿ ਪਿਛਲੀ ਸੁਣਵਾਈ ਵਿੱਚ ਜਦੋਂ ਸਿਖ਼ਰਲੀ ਅਦਾਲਤ ਨੇ ਇਹ ਵਿਸ਼ੇਸ਼ ਸਵਾਲ ਪੁੱਛਿਆ ਸੀ ਤਾਂ ਸੂਬਾ ਸਕਰਾਰ ਦੇ ਵਕੀਲ ਨੇ ਕਿਹਾ ਸੀ ਕਿ ਮਾਮਲ ਨੂੰ ਮੁਅੱਤਲ ਕੀਤਾ ਜਾਵੇ। ਬੈਂਚ ਨੇ ਕਿਹਾ, ‘‘ਧੰਨਵਾਦ। ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।’’ ਸੁਪਰੀਮ ਕੋਰਟ, ਕਲਕੱਤਾ ਹਾਈ ਕੋਰਟ ਦੇ 10 ਅਪਰੈਲ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੂਬਾ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। -ਪੀਟੀਆਈ
Advertisement
Advertisement
Advertisement