For the best experience, open
https://m.punjabitribuneonline.com
on your mobile browser.
Advertisement

ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ

04:18 PM Sep 03, 2024 IST
ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ
Advertisement

ਕੋਲਕਾਤਾ, 3 ਸਤੰਬਰ
West Bengal anti-rape Bill: ਪੱਛਮੀ ਬੰਗਾਲ ਵਿਧਾਨ ਸਭਾ ਨੇ ਮੰਗਲਵਾਰ ਨੂੰ ਸੂਬੇ ਦਾ ਜਬਰ ਜਨਾਹ ਵਿਰੋਧੀ ਬਿਲ ਵਿਰੋਧੀ ਧਿਰ ਦੀ ਮੁਕੰਮਲ ਹਮਾਇਤ ਸਦਕਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ।
ਉਂਝ ਵਿਰੋਧੀ ਧਿਰ ਦੇ ਆਗੂ ਸ਼ੁਵੇਂਦੂ ਅਧਿਕਾਰੀ ਵੱਲੋਂ ਬਿਲ ਵਿਚ ਤਜਵੀਜ਼ ਕੀਤੀਆਂ ਗਈਆਂ ਸੋਧਾਂ ਨੂੰ ਸਦਨ ਨੇ ਮਨਜ਼ੂਰ ਨਹੀਂ ਕੀਤਾ।
ਇਸ ਬਿਲ ਵਿਚ ਪ੍ਰਬੰਧ ਹੈ ਕਿ ਜਬਰ ਜਨਾਹ ਦੀ ਘਟਨਾ ਕਾਰਨ ਪੀੜਤਾ ਦੀ ਮੌਤ ਹੋ ਜਾਣ ਜਾਂ ਉਸ ਦੇ ਪੱਕੇ ਤੌਰ ’ਤੇ ਬੇਹੋਸ਼ੀ ਦੀ ਹਾਲਤ ਵਿਚ ਚਲੇ ਜਾਣ ਦੀ ਸੂਰਤ ਵਿਚ ਮੁਲਜ਼ਮ ਨੂੰ ਦੋਸ਼ੀ ਪਾਏ ਜਾਣ ਉਤੇ ਸਜ਼ਾ-ਏ-ਮੌਤ ਦਿੱਤੀ ਜਾ ਸਕਦੀ ਹੈ।
‘ਅਪਰਾਜਿਤਾ ਮਹਿਲਾ ਅਤੇ ਬਾਲ ਬਿਲ (ਪੱਛਮੀ ਬੰਗਾਲ ਫ਼ੌਜਦਾਰੀ ਕਾਨੂੰਨ ਅਤੇ ਸੋਧ) ਬਿਲ 2024’ (Aparajita Woman and Child Bill (West Bengal Criminal Laws and Amendment) Bill 2024) ਸਿਰਲੇਖ ਵਾਲੇ ਇਸ ਬਿਲ ਵਿਚ ਇਸ ਤੋਂ ਇਲਾਵਾ ਦੋਸ਼ੀਆਂ ਨੂੰ ਬਿਨਾਂ ਪੈਰੋਲ ਤੋਂ ਉਮਰ ਕੈਦ ਦਿੱਤੇ ਜਾਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Advertisement

ਦੱਸਣਯੋਗ ਹੈ ਕਿ ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਬੀਤੇ ਮਹੀਨੇ ਇਕ ਮਹਿਲਾ ਡਾਕਟਰ ਨਾਲ ਵਾਪਰੀ ਜਬਰ ਜਨਾਹ ਤੇ ਕਤਲ (Kolkata Rape Case) ਦੀ ਭਿਆਨਕ ਘਟਨਾ ਦੇ ਮੱਦੇਨਜ਼ਰ ਵਿਧਾਨ ਸਭਾ ਦਾ ਇਹ ਦੋ-ਰੋਜ਼ਾ ਵਿਸ਼ੇਸ਼ ਸੈਸ਼ਨ ਸੋਮਵਾਰ ਨੂੰ ਸੱਦਿਆ ਗਿਆ ਸੀ।

Advertisement

ਮਮਤਾ ਨੇ ਮੰਗਿਆ ਮੋਦੀ ਤੇ ਸ਼ਾਹ ਦਾ ਅਸਤੀਫ਼ਾ

ਪੱਛਮੀ ਬੰਗਾਲ ਵਿਧਾਨ ਸਭਾ ਵਿਚ ਬਿਲ ਪੇਸ਼ ਕਰਦਿਆਂ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਸ ਬਿਲ ਦਾ ਮਕਸਦ ਤੇਜ਼ੀ ਨਾਲ ਜਾਂਚ ਕਰ ਕੇ ਫ਼ੌਰੀ ਨਿਆਂ ਦੇਣਾ ਅਤੇ ਦੋਸ਼ੀਆਂ ਨੂੰ ਜ਼ਿਆਦਾ ਸਜ਼ਾ ਯਕੀਨੀ ਬਣਾਉਣਾ ਹੈ। ਉਨ੍ਹਾਂ ਇਸ ਮੌਕੇ ‘ਔਰਤਾਂ ਦੀ ਸੁਰੱਖਿਆ ਲਈ ਅਸਰਦਾਰ ਕਾਨੂੰਨੀ ਪ੍ਰਬੰਧ ਲਾਗੂ ਕਰਨ ਵਿਚ ਨਾਕਾਮ ਰਹਿਣ’ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਜਿਹੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। -ਪੀਟੀਆਈ

Advertisement
Author Image

Balwinder Singh Sipray

View all posts

Advertisement