For the best experience, open
https://m.punjabitribuneonline.com
on your mobile browser.
Advertisement

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦਾ ਕਤਲ

07:08 AM Apr 24, 2024 IST
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦਾ ਕਤਲ
ਕਤਲ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਮਨਦੀਪ ਸਿੰਘ ਸੰਧੂ।
Advertisement

ਸਤਨਾਮ ਸਿੰਘ ਸੱਤੀ/ਬੀਰਇੰਦਰ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਅਪਰੈਲ
ਪੁਲੀਸ ਨੇ ਸ਼ਨਿੱਚਰਵਾਰ ਦੀ ਰਾਤ ਨੂੰ ਡਰਾਈਵਰ ਜਸਵੀਰ ਸਿੰਘ ਉਰਫ ਜੱਸਾ ਵਾਸੀ ਕੱਚਾ ਪਹਾ ਸੁਨਾਮ ਦੇ ਹੋਏ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਡੀਐੱਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੁਨਾਮ, ਸੀਆਈਏ ਸਟਾਫ਼ ਲੱਡਾ ਕੋਠੀ ਸੰਗਰੂਰ ਅਤੇ ਟੈਕਨੀਕਲ ਸਟਾਫ਼ ਦੀ ਟੀਮ ਨੇ ਜਸਵੀਰ ਸਿੰਘ ਉਰਫ਼ ਜੱਸਾ ਵਾਸੀ ਕੱਚਾ ਪਹਾ ਸੁਨਾਮ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਡੀਐੱਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ, ਜਸਵੀਰ ਸਿੰਘ ਦੇ ਘਰ ਦੁੱਧ ਪਾਉਣ ਆਉਂਦਾ ਸੀ, ਇਸ ਦੌਰਾਨ ਉਸ ਦੇ ਉਸ ਦੀ ਪਤਨੀ ਚਰਨਜੀਤ ਕੌਰ ਨਾਲ ਸਬੰਧ ਬਣ ਗਏ। ਇਸ ਗੱਲ ਦਾ ਖੁਲਾਸਾ ਮ੍ਰਿਤਕ ਜਸਵੀਰ ਸਿੰਘ ਦੇ ਤਾਏ ਦੇ ਮੁੰਡੇ ਮੇਹਰ ਸਿੰਘ ਦੇ ਬਿਆਨਾਂ ਮਗਰੋਂ ਜਾਂਚ ਦੌਰਾਨ ਹੋਇਆ। ਦੋਵਾਂ ਦੀਆਂ ਕਾਲਾਂ ਟਰੇਸ ਕਰਨ ’ਤੇ ਪਤਾ ਲੱਗਾ ਕਿ ਉਨ੍ਹਾਂ ਦੇ ਆਪਸੀ ਸਬੰਧ ਸਨ। ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਨੂੰ ਅੰਜਾਮ ਦਿੱਤਾ ਅਤੇ ਬਾਅਦ ’ਚ ਝੂਠੀ ਕਹਾਣੀ ਬਣਾ ਕੇ ਪੁਲੀਸ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ।
ਪੁਲੀਸ ਨੇ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਅਤੇ ਉਸ ਦੇ ਪ੍ਰੇਮੀ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ 302 ਦੀ ਧਾਰਾ ਦੇ ਨਾਲ ਆਈਪੀਸੀ ਦੀ ਧਾਰਾ 120ਬੀ, 182 ਤਹਿਤ ਧਾਰਾਵਾਂ ਵਿੱਚ ਵਾਧਾ ਕਰਦਿਆਂ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਕਤਲ ਲਈ ਵਰਤਿਆ ਹਥਿਆਰ ਤੇ ਸਾਈਕਲ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×