ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਨੀ ਵੱਲੋਂ ਪ੍ਰੇਮੀ ਨਾਲ ਰਲ ਕੇ ਪਤੀ ਦਾ ਕਤਲ

07:00 AM Nov 21, 2024 IST

ਦਵਿੰਦਰ ਸਿੰਘ ਭੰਗੂ
ਰਈਆ, 20 ਨਵੰਬਰ
ਕਸਬਾ ਬਾਬਾ ਬਕਾਲਾ ਵਿੱਚ ਔਰਤ ਵੱਲੋਂ ਬੀਤੀ ਰਾਤ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਗਿਆ। ਥਾਣਾ ਬਿਆਸ ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪ੍ਰਤਾਪ ਸਿੰਘ ਵਾਸੀ ਵੇਦਾਦਪੁਰ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਰਾਤ ਕਰੀਬ 8.30 ਵਜੇ ਉਸ ਦੀ ਭਾਣਜੀ ਨੇ ਫੋਨ ਕਰ ਕੇ ਦੱਸਿਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਫ਼ੌਜੀ ਪੁੱਤਰ ਪ੍ਰੇਮ ਸਿੰਘ ਨੂੰ ਦੋ ਅਣਪਛਾਤੇ ਵਿਅਕਤੀ ਗਲ ਘੁੱਟ ਕੇ ਮਾਰ ਰਹੇ ਹਨ ਅਤੇ ਉਸ ਦੀ ਮਾਂ ਕੋਲ ਖੜ੍ਹੀ ਹੈ। ਪੁਲੀਸ ਨੇ ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਪੁਲੀਸ ਵੱਲੋਂ ਕੀਤੀ ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਵਿੰਦਰ ਕੌਰ (ਮ੍ਰਿਤਕ ਦੀ ਪਤਨੀ) ਅਤੇ ਕੁਲਵੰਤ ਸਿੰਘ ਵਾਸੀ ਭੁੱਲਰ ਦੇ ਕਥਿਤ ਨਾਜਾਇਜ਼ ਸਬੰਧ ਸਨ ਜਿਸ ਕਾਰਨ ਆਪਣੇ ਪਤੀ ਨੂੰ ਰਸਤੇ ਵਿੱਚੋਂ ਹਟਾਉਣ ਲਈ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਹ ਕਾਰਵਾਈ ਕੀਤੀ। ਪੁਲੀਸ ਨੇ ਥਾਣਾ ਬਿਆਸ ਵਿੱਚ ਤਿੰਨ ਕਥਿਤ ਦੋਸ਼ੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ।

Advertisement

Advertisement