ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੋਲੀ ਲੱਗਣ ਕਾਰਨ ਮਰੇ ਨੌਜਵਾਨ ਦੀ ਪਤਨੀ ਨੂੰ ਸਰਕਾਰ ਨੌਕਰੀ ਦੇਣ ਦਾ ਭਰੋਸਾ

06:51 AM Sep 14, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 13 ਸਤੰਬਰ
ਇਲਾਕੇ ਦੇ ਪਿੰਡ ਚੌਧਰੀਵਾਲਾ ਦੇ ਵਾਸੀ ਬਚਿੱਤਰਜੀਤ ਸਿੰਘ ਉਰਫ ਬਿੱਕਰ (28) ਨਾਮ ਦੇ ਨੌਜਵਾਨ ਦੀ ਨਾਕਾਬਪੋਸ਼ ਹਮਲਾਵਰਾਂ ਵੱਲੋਂ ਕੀਤੀ ਗਈ ਹੱਤਿਆ ਖ਼ਿਲਾਫ਼ ਪਰਿਵਾਰਕ ਮੈਂਬਰਾਂ ਨੇ ਰੋਸ ਵਿਖਾਵਾ ਕੀਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦਾ ਵਰਕਰ ਸੀ ਅਤੇ ਉਸ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਜਿਵੇਂ ਹੀ ਅੱਜ ਪੋਸਟ ਮਾਰਟਮ ਕਰਵਾਉਣ ਮਗਰੋਂ ਲਾਸ਼ ਪਿੰਡ ਲਿਆਂਦੀ ਗਈ ਤਾਂ ਪਰਿਵਾਰ ਤੋਂ ਇਲਾਵਾ ਹੋਰਨਾਂ ਸਨੇਹੀਆਂ ਨੇ ਲਾਸ਼ ਨੂੰ ਕੌਮੀ ਸ਼ਾਹ ਮਾਰਗ ’ਤੇ ਰੱਖਕੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ।
ਇਸ ’ਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਆਦਿ ਨੇ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ, ਤਿੰਨ ਬੱਚਿਆਂ ਨੂੰ ਚਾਰ-ਚਾਰ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਅਤੇ ਰੈੱਡ ਕਰਾਸ ਵਿੱਚੋਂ ਦੋ ਲੱਖ ਰੁਪਏ ਤੁਰੰਤ ਦੇਣ ਦੇ ਵਿਸ਼ਵਾਸ ਦਿੱਤਾ। ਇਸ ’ਤੇ ਪਰਿਵਾਰ ਲਾਸ਼ ਦਾ ਸਸਕਾਰ ਕਰਨ ਲਈ ਸਹਿਮਤ ਹੋ ਗਿਆ।
ਡੀਐੱਸਪੀ ਪੱਟੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ|

Advertisement

Advertisement