ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾ ਦਾ ਰੁਖ਼ ਭਾਜਪਾ ਦੇ ਹੱਕ ’ਚ: ਖੰਨਾ

10:56 AM May 20, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 19 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਦੁਰਦਸ਼ਾ ਲਈ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਨੌਂ ਵਿਧਾਇਕ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਜ਼ਿੰਮੇਵਾਰ ਹਨ, ਇਨ੍ਹਾਂ ਨੇ ਹਲਕੇ ਦੀ ਤਰੱਕੀ ਲਈ ਕੋਈ ਯਤਨ ਹੀ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਵਾ ਭਾਜਪਾ ਦੇ ਹੱਕ ਵਿੱਚ ਵਗ ਰਹੀ ਹੈ। ਉਨ੍ਹਾਂ ਸਥਾਨਕ ਭਾਵੜਿਆਂ ਮੁਹੱਲੇ ’ਚ ਭਾਜਪਾ ਮੰਡਲ ਮਾਲੇਰਕੋਟਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਸਥਿਰ ਸਰਕਾਰ ਦੀ ਜ਼ਰੂਰਤ ਹੈ ਜੋ ਸਿਰਫ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਕਾਰਗੁਜ਼ਾਰੀ ਤੋਂ ਵਿਦੇਸ਼ੀ ਰਾਜਸੀ ਆਗੂ ਵੀ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕਾਰਕੁਨ 400 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਮਿਹਨਤ ਕਰਨ।

Advertisement

Advertisement