ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚੇ ਸਨਮਾਨੇ

06:51 AM Aug 13, 2023 IST
featuredImage featuredImage
ਜਥੇਦਾਰ ਗਿਆਨੀ ਰਘਬੀਰ ਸਿੰਘ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ।

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਥੇ ਸ੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਧਾਰਮਿਕ ਮੁਕਾਬਲੇ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਹ ਧਾਰਮਿਕ ਮੁਕਾਬਲਾ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਿਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਹ ਮੁਕਾਬਲੇ ਭਾਰਤ ਦੇ 8 ਸੂਬਿਆਂ ਸਮੇਤ ਯੂਕੇ ਵਿੱਚ ਕਰਵਾਏ ਗਏ ਸਨ, ਜਿਸ ਵਿੱਚ ਲਗਭਗ 70 ਹਜ਼ਾਰ ਬੱਚਿਆਂ ਨੇ ਭਾਗ ਲਿਆ ਸੀ। ਮੁਕਾਬਲਿਆਂ ਦੌਰਾਨ ਚੰਗੀ ਕਾਰਗੁਜ਼ਾਰੀ ਵਾਲੇ 50 ਬੱਚੇ ਚੁਣੇ ਗਏ, ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਯੂਕੇ ਵਿੱਚ ਹੋਏ ਮੁਕਾਬਲੇ ਦੀਆਂ ਜੇਤੂ ਲੜਕੀਆਂ ਗੁਰਸਿਮਰ ਕੌਰ ਤੇ ਮਹਿਕਪ੍ਰੀਤ ਕੌਰ ਵੀ ਸ਼ਾਮਲ ਹੋਈਆਂ। ਸਨਮਾਨਿਤ ਰਾਸ਼ੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੱਵਲ ਬੱਚਿਆਂ ਦੀਆਂ ਫੀਸਾਂ ਲਈ 10 ਲੱਖ ਰੁਪਏ ਦਾ ਸਹਿਯੋਗ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੁਕਾਬਲੇ ਦੇ ਪ੍ਰਬੰਧਕ ਤੇ ਰਾਗੀ ਭਾਈ ਜਗਤਾਰ ਸਿੰਘ ਜੰਮੂ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

Advertisement

Advertisement