ਪੇਸ਼ੀ ਦੌਰਾਨ ਗਵਾਹ ਨੂੰ ਬਲੇਡ ਨਾਲ ਜ਼ਖ਼ਮੀ ਕੀਤਾ
09:53 AM Sep 03, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਇੱਥੇ ਕੜਕੜਡੂਮਾ ਅਦਾਲਤ ਵਿੱਚ ਸੁਣਵਾਈ ਦੌਰਾਨ ਇੱਕ ਗਵਾਹ ਨੂੰ ਬਲੇਡ ਨਾਲ ਜ਼ਖਮੀ ਕਰ ਦਿੱਤਾ ਗਿਆ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਹਿਲਾਂ ਹੀ ਅਪਰਾਧਿਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਉਸ ਦੀ ਕੜਕੜਡੂਮਾ ਅਦਾਲਤ ਵਿੱਚ ਅੱਜ ਪੇਸ਼ੀ ਸੀ। ਇਸ ਦੌਰਾਨ ਅਦਾਲਤ ਵਿੱਚ ਇੱਕ ਅਪਰਾਧਿਕ ਮਾਮਲੇ ਦੇ ਗਵਾਹ ’ਤੇ ਮੁਲਜ਼ਮ ਨੇ ਕਥਿਤ ਤੌਰ ’ਤੇ ਬਲੇਡ ਨਾਲ ਹਮਲਾ ਕਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦੋਂ ਵਿਸ਼ੇਸ਼ ਜੱਜ ਆਲੋਕ ਸ਼ੁਕਲਾ ਮਾਮਲੇ ਦੀ ਸੁਣਵਾਈ ਕਰ ਰਹੇ ਸਨ। ਗਵਾਹ ਨੇ ਦੱਸਿਆ ਕਿ ਮੁਲਜ਼ਮ ਨੇ ਗਵਾਹ ਨਾਲ ਤਕਰਾਰ ਕਰਨ ਤੋਂ ਬਾਅਦ ਉਸ ’ਤੇ ਬਲੇਡ ਨਾਲ ਹਮਲਾ ਕਰ ਦਿੱਤਾ। ਪੀੜਤ ਦੇ ਚਿਹਰੇ ਅਤੇ ਗਰਦਨ ’ਤੇ ਜ਼ਖ਼ਮ ਹੋ ਗਏ ਸਨ। ਅਦਾਲਤ ਦੇ ਅੰਦਰ ਤਾਇਨਾਤ ਚੌਕੀ ਪੁਲੀਸ ਦੇ ਮੁਲਾਜ਼ਮਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ।
Advertisement
Advertisement
Advertisement