ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਸ ਰੱਦ ਕਰਵਾਉਣ ਲਈ ਟੈਂਕੀ ’ਤੇ ਚੜ੍ਹੀ ਔਰਤ

07:53 AM Jul 15, 2023 IST
ਭੁੱਚੋ ਮੰਡੀ ਵਿੱਚ ਟੈਂਕੀ ਚਡ਼੍ਹੀ ਅੌਰਤ ਖੁਦ ’ਤੇ ਪੈਟਰੋਲ ਛਿੜਕਦੀ ਹੋਈ।

ਪਵਨ ਗੋਇਲ
ਭੁੱਚੋ ਮੰਡੀ, 14 ਜੁਲਾਈ
ਭੁੱਚੋ ਪੁਲੀਸ ਵੱਲੋਂ ਮੁਦਈ ਧਿਰ ਦੀ ਇੱਕ ਲੜਕੀ ਸਮੇਤ ਤਿੰਨ ਜਣਿਆਂ ਖ਼ਿਲਾਫ਼ ਕਰਾਸ ਪਰਚਾ ਦਰਜ ਕੀਤੇ ਜਾਣ ਵਿਰੁੱਧ ਅੱਜ ਬਿਰਧ ਔਰਤ ਕੁਲਦੀਪ ਕੌਰ ਪੈਟਰੋਲ ਦੀ ਬੋਤਲ ਲੈ ਕੇ ਸਥਾਨਕ ਮਿਉਂਸਿਪਲ ਪਾਰਕ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ। ਉਸ ਨੇ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਦੇ ਦੋਵੇਂ ਪੁੱਤਰਾਂ ਬਿੱਟੂ ਸਿੰਘ ਅਤੇ ਸੁਖਪ੍ਰੀਤ ਸਿੰਘ ਤੇ ਲੜਕੀ ਰਿੰਪੀ ਕੌਰ ਖ਼ਿਲਾਫ਼ ਦਰਜ ਕੇਸ ਰੱਦ ਕਰ ਕੇ ਮੁਲਜ਼ਮ ਧਿਰ ਦੇ ਸਾਰੇ 12 ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਤਮਦਾਹ ਕਰ ਲਵੇਗੀ।
ਮੁਦੱਈ ਧਿਰ ਦੇ ਵਕੀਲ ਪੀਐੱਸ ਚੰਦਰ ਨੇ ਦੱਸਿਆ ਕਿ ਬਿੱਟੂ ਸਿੰਘ ਅਤੇ ਰਿੰਪੀ ਕੌਰ ਨੇ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਦੀ ਗ੍ਰਿਫਤਰੀ ਲਈ ਚੌਕੀ ਅੱਗੇ ਧਰਨਾ ਲਾਇਆ ਹੋਇਆ ਸੀ। ਪੁਲੀਸ ਨੇ ਇਨ੍ਹਾਂ ਨੂੰ ਅੰਦਰ ਬੁਲਾ ਕੇ ਰਾਜ਼ੀਨਾਮੇ ਲਈ ਦਬਾਅ ਪਾਇਆ ਅਤੇ ਰਾਜ਼ੀਨਾਮਾ ਨਾ ਕਰਨ ’ਤੇ ਤਿੰਨਾਂ ਨੂੰ ਅੰਦਰ ਹੀ ਬਿਠਾ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਦੀ ਇਸ ਕਾਰਵਾਈ ਦੀ ਜਾਂਚ ਲਈ ਉਸ ਨੇ ਬਠਿੰਡਾ ਦੇ ਇਲਾਕਾ ਮੈਜਿਸਟਰੇਟ ਨੂੰ ਅਪੀਲ ਕੀਤੀ ਸੀ, ਜਿਸ ਦੇ ਆਧਾਰ ’ਤੇ ਮੈਜਿਸਟਰੇਟ ਨੇ ਚੌਕੀ ਵਿੱਚ ਛਾਪਾ ਵੀ ਮਾਰਿਆ। ਇਸ ਬਾਰੇ ਪਤਾ ਲੱਗਦਿਆਂ ਹੀ ਪੁਲੀਸ ਨੇ ਤੁਰੰਤ ਕੇਸ ਦਰਜ ਕਰ ਦਿੱਤਾ।
ਇਸ ਸਬੰਧੀ ਚੌਕੀ ਇੰਚਾਰਜ ਗੁਰਮੇਜ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਖ਼ਿਲਾਫ਼ ਪਹਿਲਾਂ ਹੀ ਕਰਾਸ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ’ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਨਾ ਹੀ ਪੁਲੀਸ ਨੇ ਕਿਸੇ ਖ਼ਿਲਾਫ਼ ਰੰਜਿਸ਼ ਤਹਿਤ ਕੇਸ ਦਰਜ ਕੀਤਾ ਹੈ।

Advertisement

Advertisement
Tags :
ਕਰਵਾਉਣਚੜ੍ਹੀ,ਟੈਂਕੀ
Advertisement