ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਦਾ ਬੰਗਲੂਰੂ ਤਬਾਦਲਾ

06:35 AM Jul 04, 2024 IST

ਨਵੀਂ ਦਿੱਲੀ, 3 ਜੁਲਾਈ
ਪਿਛਲੇ ਮਹੀਨੇ ਚੰਡੀਗੜ੍ਹ ਹਵਾਈ ਅੱਡੇ ’ਤੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਦਾ ਬੰਗਲੂਰੂ ਯੂਨਿਟ ’ਚ ਤਬਾਦਲਾ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਜਾਂਚ ਪੂਰੀ ਹੋਣ ਤੱਕ ਮੁਅੱਤਲ ਚੱਲ ਰਹੀ ਹੈ। ਉਸ ਨੂੰ ਘਟਨਾ ਮਗਰੋਂ 6 ਜੂਨ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਬਲ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੀ ਸ਼ਿਕਾਇਤ ’ਤੇ ਕੁਲਵਿੰਦਰ ਕੌਰ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।
ਸੂਤਰਾਂ ਨੇ ਕਿਹਾ ਕਿ ਅਨੁਸ਼ਾਸਨੀ ਜਾਂਚ ਬਕਾਇਆ ਹੋਣ ਦਰਮਿਆਨ ਕੁਲਵਿੰਦਰ ਕੌਰ ਨੂੰ ਕਰਨਾਟਕ ਦੀ ਰਾਜਧਾਨੀ ’ਚ 10ਵੀਂ ਰਿਜ਼ਰਵ ਬਟਾਲੀਅਨ ’ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੋਣ ਕਾਰਨ ਘਟਨਾ ਦੇ ਤੁਰੰਤ ਬਾਅਦ ਹੀ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਸੂਤਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸੀਨੀਅਰ ਕਮਾਂਡੈਂਟ ਰੈਂਕ ਦੇ ਅਧਿਕਾਰੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਾਂਸਟੇਬਲ, ਹਵਾਈ ਅੱਡੇ ’ਤੇ ਘਟਨਾ ਸਮੇਂ ਮੌਜੂਦ ਉਸ ਦੇ ਸਾਥੀਆਂ, ਸ਼ਿਫ਼ਟ ਇੰਚਾਰਜ ਅਤੇ ਏਅਰਲਾਈਨ ਦੇ ਕੁਝ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਨੂੰ ਹਾਲੇ ਕੁਝ ਸਮਾਂ ਲੱਗੇਗਾ ਜਿਸ ਮਗਰੋਂ ਢੁੱਕਵਾਂ ਫ਼ੈਸਲਾ ਲਿਆ ਜਾਵੇਗਾ। ਕਪੂਰਥਲਾ ਜ਼ਿਲ੍ਹੇ ਦੀ ਕੁਲਵਿੰਦਰ ਕੌਰ 2009 ’ਚ ਸੀਆਈਐੱਸਐੱਫ ’ਚ ਭਰਤੀ ਹੋਈ ਸੀ ਅਤੇ ਉਹ 2021 ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਹਥਿਆਰਬੰਦ ਸੁਰੱਖਿਆ ਬਲ ਦੇ ਏਵੀਏਸ਼ਨ ਸੁਰੱਖਿਆ ਗਰੁੱਪ ਨਾਲ ਜੁੜੀ ਹੋਈ ਸੀ। ਉਸ ਖ਼ਿਲਾਫ਼ ਹੁਣ ਤੱਕ ਕੋਈ ਵਿਜੀਲੈਂਸ ਜਾਂਚ ਨਹੀਂ ਹੋਈ ਸੀ ਅਤੇ ਨਾ ਹੀ ਉਸ ਨੂੰ ਕੋਈ ਸਜ਼ਾ ਮਿਲੀ ਹੈ। ਉਸ ਦਾ ਪਤੀ ਵੀ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ ਰਿਹਾ ਸੀ। ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਤੋਂ ਕੁਲਵਿੰਦਰ ਕੌਰ ਗੁੱਸੇ ’ਚ ਸੀ। -ਪੀਟੀਆਈ

Advertisement

Advertisement