ਭੂਨਾ ਵਿੱਚ ਔਰਤ ਨੇ ਫਾਹਾ ਲਿਆ
08:03 AM Dec 19, 2023 IST
Advertisement
ਟੋਹਾਣਾ: ਕਸਬਾ ਭੂਨਾ ਦੇ ਵਾਰਡ-7 ਦੀ ਜੋਤੀ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਲਿਆ। ਉਸ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਜੋਤੀ ਦਾ ਵਿਆਹ 14 ਸਾਲਾ ਪਹਿਲਾਂ ਬੰਟੀ ਨਾਲ ਹੋਈ ਸੀ। ਉਨ੍ਹਾਂ ਦੇ ਦੋ ਬੇਟੇ ਗੁਰਬਖਸ਼ (13) ਤੇ ਗੌਰਵ (11) ਹਨ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਸ਼ਰਾਬ ਪੀਂਦਾ ਸੀ, ਜਿਸ ਕਾਰਨ ਨਿੱਤ ਘਰ ਵਿੱਚ ਕਲੇਸ਼ ਰਹਿੰਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਜੋਤੀ ਦੇ ਪਤੀ ਨੇ ਉਨ੍ਹਾਂ ਦੀ ਬੇਟੀ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਮੁੱਖ ਸੜਕ ’ਤੇ ਧਰਨਾ ਲਾਇਆ ਜਾਵੇਗਾ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਤਿਹਾਬਾਦ ਭੇਜ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement