ਔਰਤ ਨੇ ਕਰਵਾ ਚੌਥ ਵਾਲੇ ਦਿਨ ਖਾਣੇ ’ਚ ਜ਼ਹਿਰ ਦੇ ਕੇ ਪਤੀ ਨੂੰ ਮਾਰਿਆ
10:29 PM Oct 21, 2024 IST
ਕੌਸ਼ੰਬੀ, 21 ਅਕਤੂਬਰ
Advertisement
ਇੱਥੋਂ ਦੀ ਪੁਲੀਸ ਨੇ ਇਕ ਔਰਤ ਨੂੰ ਉਸ ਦੇ ਪਤੀ ਦੇ ਖਾਣੇ ਵਿਚ ਜ਼ਹਿਰ ਮਿਲਾ ਕੇ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਅਵਧੇਸ਼ ਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸਮਾਇਲਪੁਰ ਦੇ 32 ਸਾਲਾ ਸੈਲੇਸ਼ ਨੇ ਕਰਵਾ ਚੌਥ ਵਾਲੇ ਦਿਨ ਰਾਤਰੀ ਭੋਜ ਕੀਤਾ ਤੇ ਬਿਮਾਰ ਹੋ ਗਿਆ। ਉਸ ਨੂੰ ਸਥਾਨਕ ਸਿਹਤ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਸੁਦੇਸ਼ ਦੇ ਪਰਿਵਾਰ ਵਾਲਿਆਂ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਸਵਿਤਾ ਨੇ ਸੁਦੇਸ਼ ਦੇ ਖਾਣੇ ਵਿਚ ਜ਼ਹਿਰ ਮਿਲਾਇਆ ਹੈ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀਟੀਆਈ
Advertisement
Advertisement