ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾ ਨੇ ਨਵਜੰਮੇ ਬੱਚੇ ਨੂੰ ਛੇਵੀਂ ਮੰਜ਼ਿਲ ਤੋਂ ਹੇਠਾਂ ਸੁੱਟਿਆ

06:54 AM Sep 04, 2023 IST

ਕਰਾਚੀ: ਇਥੋਂ ਦੀ ਇਕ ਔਰਤ ਨੇ ਆਪਣੇ ਨਵ-ਜੰਮੇ ਬੱਚੇ ਨੂੰ ਬਹੁ-ਮੰਜ਼ਿਲਾ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਹੈ। ਇਹ ਘਟਨਾ ਕਰਾਚੀ ਦੇ ਲਿਆਕਤਾਬਾਦ ਇਲਾਕੇ ਵਿੱਚ ਵਾਪਰੀ। ਖ਼ਬਰ ਏਜੰਸੀ ਏਆਰਵਾਈ ਵੱਲੋਂ ਬੀਤੇ ਦਿਨ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਮਹਿਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤੇ ਉਸ ਦੀ ਮਾਨਸਿਕ ਹਾਲਤ ’ਤੇ ਵੀ ਸਵਾਲ ਉਠ ਰਹੇ ਹਨ। ਖਬਰ ਏਜੰਸੀ ਅਨੁਸਾਰ ਮਹਿਲਾ ਦੇ ਗੁਆਂਢੀਆਂ ਨੇ ਉਸ ਨੂੰ ਬੱਚੇ ਨੂੰ ਹੇਠਾਂ ਸੁੱਟਦੇ ਹੋਏ ਵੇਖਿਆ । ਉਹ ਨਸ਼ੇ ਵੀ ਕਰਦੀ ਹੈ। ਪੁਲੀਸ ਵੱਲੋਂ ਜਾਰੀ ਕੀਤੇ ਬਿਆਨ ਅਨੁਸਾਰ ਮਾਨਸਿਕ ਰੋਗਾਂ ਦੇ ਮਾਹਿਰ ਵੱਲੋਂ ਔਰਤ ਦੀ ਮਾਨਸਿਕ ਸਥਿਤੀ ਦੀ ਜਾਂਚ ਕੀਤੀ ਜਾ ਰਹੀ ਹੈ। -ਏਐੱਨਆਈ

Advertisement

Advertisement