For the best experience, open
https://m.punjabitribuneonline.com
on your mobile browser.
Advertisement

ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਭਾਜਪਾ ਵਿੱਚ ਸ਼ਾਮਲ

10:51 AM May 08, 2024 IST
ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਭਾਜਪਾ ਵਿੱਚ ਸ਼ਾਮਲ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਮਈ
ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਅਕਾਲੀ ਦਲ ਦੀ ਜਨਰਲ ਸਕੱਤਰ ਅਤੇ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਬੀਬੀ ਅਮਨ ਮੌਂਗੀਆ ਅਕਾਲੀ ਦਲ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ। ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਮਾਤਾ ਜਸਬੀਰ ਕੌਰ ਨੇ ਬੀਬੀ ਮੌਂਗੀਆ ਦਾ ਸਵਾਗਤ ਕੀਤਾ। ਇਸ ਮੌਕੇ ਮਾਤਾ ਜਸਬੀਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਦੇਖਦੇ ਹੋਏ ਅੱਜ ਹਰ ਕੋਈ ਭਾਜਪਾ ’ਚ ਆਉਣ ਲਈ ਕਾਹਲਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ’ਚ ਤੀਜੀ ਵਾਰ ਭਾਜਪਾ ਦੀ ਬਣਨ ਵਾਲੀ ਸਰਕਾਰ ਤੋਂ ਬਾਅਦ ਸੂਬੇ ’ਚ ਵੀ ਭਾਜਪਾ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਸੁਨੀਲ ਸ਼ਰਮਾ, ਸੁਖਦੇਵ ਸਿੰਘ ਗਿੱਲ, ਜੋਤੀ ਅਗਰਵਾਲ, ਸਵਾਤੀ ਸ਼ਰਮਾ, ਕਾਂਤਾ ਸ਼ਰਮਾ, ਵੰਦਨਾ ਬਹਿਲ, ਗਗਨਦੀਪ, ਗੁਰਪ੍ਰੀਤ ਕੌਰ ਤੇ ਸਾਨੀਆ ਆਦਿ ਵੀ ਹਾਜ਼ਰ ਸਨ।

Advertisement

ਰਵਨੀਤ ਬਿੱਟੂ ਵੱਲੋਂ ਲਲਤੋਂ ਕਲਾਂ ਵਿੱਚ ਮੀਟਿੰਗ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਲੁਧਿਆਣਾ ਲੋਕ ਸਭਾ ਸੀਟ ਜਿੱਤ ਕੇ ਹਲਕੇ ਨੂੰ ਇੱਕ ਮਾਡਲ ਵਜੋਂ ਵਿਕਸਿਤ ਕਰਨਗੇ। ਉਹ ਅੱਜ ਹਲਕਾ ਗਿੱਲ ਦੇ ਪਿੰਡ ਲਲਤੋਂ ਕਲਾਂ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਪਿੰਡ ਵਾਸੀਆਂ ਵੱਲੋਂ ਰਵਨੀਤ ਬਿੱਟੂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਦਿਹਾਤੀ ਭਾਜਪਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਵੀ ਹਾਜ਼ਰ ਸਨ। ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਲਲਤੋਂ ਕਲਾਂ ’ਚ ਹੋਏ ਵੱਡੇ ਇਕੱਠ ਨੇ ਭਾਜਪਾ ਦੀ ਜਿੱਤ ’ਤੇ ਮੋਹਰ ਲਾ ਦਿੱਤੀ ਹੈ ਅਤੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੇ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇ ਤੇ ਉਹ ਇਹ ਵੀ ਸਮਝਦੇ ਹਨ ਕਿ ਇਹ ਸਭ ਭਾਜਪਾ ਸਰਕਾਰ ਦੇ ਕਾਰਜਕਾਲ ’ਚ ਹੀ ਸੰਭਵ ਹੈ।

Advertisement
Author Image

joginder kumar

View all posts

Advertisement
Advertisement
×