ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਵਾਈ ਲੈਣ ਆਈਆਂ ਔਰਤਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ

07:47 AM May 22, 2024 IST

ਪੱਤਰ ਪ੍ਰੇਰਕ
ਲੰਬੀ, 21 ਮਈ
ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਮੌਕੇ ਪਿੰਡ ਬਾਦਲ ਦੇ ਸਿਵਲ ਹਸਪਤਾਲ ਵਿੱਚੋਂ ਦਵਾਈ ਲੈਣ ਪੁੱਜੀਆਂ ਕਾਫ਼ੀ ਔਰਤਾਂ ਨੂੰ ਜਬਰੀ ਲੰਬੀ ਥਾਣੇ ਲਿਜਾਣ ਕਾਰਨ ਖਾਕੀ ਦੀ ਕਾਰਗੁਜ਼ਾਰੀ ਸੁਆਲਾਂ ਦੇ ਘੇਰੇ ਵਿੱਚ ਆ ਗਈ ਹੈ। ਔਰਤਾਂ ਨੇ ਥਾਣੇ ’ਚ ਕਰੀਬ ਡੇਢ-ਘੰਟੇ ਤੱਕ ਕਥਿਤ ਬਿਠਾ ਕੇ ਰੱਖਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ’ਚ ਪੁਲੀਸ ਅਧਿਕਾਰੀ ਬੋਲਣ ਤੋਂ ਪਾਸਾ ਵੱਟ ਰਹੇ ਹਨ। ਸੁਣਨ ਵਿੱਚ ਆਇਆ ਹੈ ਕਿ ਮੁੱਖ ਮੰਤਰੀ ਦੇ ਰੋਡ ਸ਼ੋਅ ਮੌਕੇ ਵਿਰੋਧ ਦਰਜ ਕਰਵਾਉਣ ਦੇ ਖਦਸ਼ੇ ਤਹਿਤ ਪੁਲੀਸ ਵੱਲੋਂ ਇਨ੍ਹਾਂ ਔਰਤਾਂ ਨੂੰ ਸਿਵਲ ਹਸਪਤਾਲ ਵਿੱਚੋਂ ਥਾਣੇ ਲਿਜਾਇਆ ਗਿਆ ਸੀ। ਮੁੱਖ ਮੰਤਰੀ ਦੇ ਲੰਘਣ ਮਗਰੋਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਮਿੱਡੂਖੇੜਾ ਥਾਣੇ ਪੁੱਜ ਗਏ ਜਿਨ੍ਹਾਂ ਔਰਤਾਂ ਨੂੰ ਜਬਰੀ ਲਿਆਉਣ ਦੀ ਸਖ਼ਤ ਨਿਖੇਧੀ ਕੀਤੀ।

Advertisement

Advertisement
Advertisement