For the best experience, open
https://m.punjabitribuneonline.com
on your mobile browser.
Advertisement

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਰਸਤਾ ਤਿਆਰ ਕਰਨ ਦਾ ਕੰਮ ਜਾਰੀ

06:30 AM Apr 29, 2024 IST
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਰਸਤਾ ਤਿਆਰ ਕਰਨ ਦਾ ਕੰਮ ਜਾਰੀ
ਭਾਰਤੀ ਫੌਜ ਦੇ ਜਵਾਨ ਅਟਲਾਕੋਟੀ ਗਲੇਸ਼ੀਅਰ ਨੇੜੇ ਬਰਫ ਹਟਾ ਕੇ ਰਸਤਾ ਤਿਆਰ ਕਰਦੇ ਹੋਏ।
Advertisement

ਜਗਤਾਰ ਿਸੰਘ ਲਾਂਬਾ
ਅੰਮ੍ਰਿਤਸਰ, 28 ਅਪਰੈਲ
ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਮਾਰਗ ਤਿਆਰ ਕਰਨ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਗੁਰਦੁਆਰੇ ਤੋਂ ਤਿੰਨ ਕਿੱਲੋਮੀਟਰ ਪਹਿਲਾਂ ਬਰਫ ਦੀ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਖੇਤਰ ਵਿੱਚ ਇਸ ਵੇਲੇ ਲਗਪਗ 8 ਫੁੱਟ ਤੱਕ ਬਰਫ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਦਾ ਪੰਜਾਹ ਮੈਂਬਰੀ ਦਲ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧਾਂ ਲਈ ਸੇਵਾ ਕਰ ਰਿਹਾ। ਇਸ ਦਲ ਨੇ 22 ਤੋ 27 ਅਪਰੈਲ ਤੱਕ ਗੁਰਦੁਆਰਾ ਗੋਬਿੰਦ ਧਾਮ ਵਿਖੇ ਬਰਫ ਹਟਾਈ ਹੈ ਅਤੇ ਹੋਰ ਪ੍ਰਬੰਧ ਕੀਤੇ ਹਨ। ਇਸ ਤੋਂ ਬਾਅਦ ਹੁਣ ਉਪਰਲੇ ਛੇ ਕਿਲੋਮੀਟਰ ਰਸਤੇ ਦੀ ਤਿਆਰੀ ਦਾ ਕੰਮ ਸ਼ੁਰੂ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਰਸਤਾ ਤਿਆਰ ਕਰਨ ਅਤੇ ਹੋਰ ਪ੍ਰਬੰਧ 20 ਮਈ ਤੱਕ ਮੁਕੰਮਲ ਹੋ ਜਾਣਗੇ ਅਤੇ 25 ਮਈ ਨੂੰ ਸੰਗਤਾਂ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ ਜਾਣਗੇ । ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ।
ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਭਾਰਤੀ ਫੌਜ ਅਤੇ ਗੁਰਦੁਆਰੇ ਦੇ ਸੇਵਾਦਾਰਾਂ ਦਾ ਇਹ ਦਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਤਿੰਨ ਕਿਲੋਮੀਟਰ ਪਿੱਛੇ ਅਟਲਾਕੋਟੀ ਗਲੇਸ਼ੀਅਰ ਵਿਖੇ ਬਰਫ ਹਟਾਉਣ ਦਾ ਕੰਮ ਕਰ ਰਿਹਾ।

Advertisement

Advertisement
Author Image

Advertisement
Advertisement
×