ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਪਾਉਣ ਲਈ ਪੁੱਟੀ ਗਲੀ ਦਾ ਕੰਮ ਅੱਧਵਾਟੇ ਲਟਕਿਆ

10:20 AM Aug 14, 2024 IST
ਗਲੀ ਵਿੱਚ ਪਏ ਟੋਏ।

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 13 ਅਗਸਤ
ਇੱਥੇ ਗਲੀ ਦਰਬਾਰ ਸਾਹਿਬ ਵਾਲੀ ਦੇ ਵਾਰਡ ਨੰਬਰ 14 ਵਿੱਚ ਨਗਰ ਕੌਂਸਲ ਵੱਲੋਂ ਸੀਵਰੇਜ ਪਾਉਣ ਦਾ ਕੰਮ ਬੀਤੇ ਲਗਭਗ ਚਾਰ ਪੰਜ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਅਤੇ ਗਲੀਆਂ ਨੂੰ ਪੁੱਟਿਆ ਗਿਆ ਸੀ, ਜੋ ਉਸ ਸਮੇਂ ਤੋਂ ਹੀ ਰੁਕਿਆ ਹੋਇਆ ਹੈ। ਗਲੀਆਂ ਪੁੱਟੀਆਂ ਹੋਣ ਕਾਰਨ ਉੱਥੇ ਰਹਿਣ ਵਾਲੇ ਵਸਨੀਕਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਬਰਸਾਤ ਦਾ ਪਾਣੀ ਘਰਾਂ ਦੀਆਂ ਨੀਹਾਂ ਵਿੱਚ ਜਾ ਰਿਹਾ ਹੈ। ਉੱਥੋਂ ਦੇ ਵਸਨੀਕਾਂ ਦਾ ਕਹਿਣਾ ਹੈ ਉਨ੍ਹਾਂ ਦੀ ਇਸ ਵਾਰਡ ਦੇ ਕੌਂਸਲਰ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਆਪ ਹੀ ਹਨ ਪਰ ਇਸ ਦੇ ਬਾਵਜੂਦ ਉਹ ਬੀਤੇ ਚਾਰ ਮਹੀਨਿਆਂ ਤੋਂ ਪ੍ਰੇਸ਼ਾਨੀ ਝੱਲ ਰਹੇ ਹਨ ਅਤੇ ਉਨ੍ਹਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ। ਗਲੀ ਪੁੱਟੀ ਹੋਣ ਕਾਰਨ ਵਾਹਨ ਤਾਂ ਕੀ, ਉਨ੍ਹਾਂ ਨੂੰ ਵੀ ਲੰਘਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਰਸਾਤਾਂ ਦੇ ਮੌਸਮ ਕਾਰਨ ਇਨ੍ਹਾਂ ਪੁੱਟੀਆਂ ਹੋਈਆਂ ਗਲੀਆਂ ਵਿੱਚ ਟੋਏ ਬਣੇ ਪਏ ਹਨ ਜਿਨ੍ਹਾਂ ਵਿੱਚ ਬਰਸਾਤ ਦਾ ਪਾਣੀ ਭਰ ਗਿਆ ਤੇ ਉੱਥੋਂ ਲੰਘਣ ਵਾਲੀ ਇੱਕ ਔਰਤ ਦੀ ਟੋਏ ਵਿੱਚ ਡਿੱਗਣ ਕਾਰਨ ਉਸ ਦੀ ਬਾਂਹ ਟੁੱਟ ਗਈ ਹੈ। ਮਹੱਲਾ ਵਾਸੀਆਂ ਦਾ ਕਹਿਣਾ ਹੈ ਉਹ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਹਾਲੇ ਵੀ ਬਰਕਰਾਰ ਹੈ। ਉਨ੍ਹਾਂ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਕੋਲੋਂ ਮੰਗ ਕੀਤੀ ਹੈ ਕਿ ਉਹ ਖੁਦ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨ।
ਇਸ ਸਬੰਧੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਕਿਹਾ ਕਿ ਪਿਛਲੇ ਦਿਨੀਂ ਇਲੈਕਸ਼ਨ ਕਾਰਨ ਸਾਰੇ ਵਿਕਾਸ ਦੇ ਕੰਮ ਰੁਕ ਗਏ ਸਨ ਅਤੇ ਹੁਣ ਦੁਬਾਰਾ ਇਸ ਗਲੀ ਦਾ ਟੈਂਡਰ ਲੱਗ ਚੁੱਕਾ ਹੈ ਅਤੇ ਸਾਮਾਨ ਵੀ ਆ ਗਿਆ ਹੈ। ਬਰਸਾਤ ਤੋਂ ਬਾਅਦ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਪੂਜਾ ਸ਼ਰਮਾ, ਲੱਕੀ, ਮੋਨੂ, ਸੰਜੂ, ਨਿੱਕੀ, ਧਰਮਪਾਲ, ਸੌਰਵ, ਰਮੇਸ਼ ਕੁਮਾਰ ਅਤੇ ਹੋਰ ਮੁਹੱਲਾ ਵਾਸੀ ਮੌਜੂਦ ਸਨ।

Advertisement

Advertisement
Advertisement