ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ

07:13 AM Jun 01, 2024 IST

ਪੱਤਰ ਪ੍ਰੇਰਕ
ਜਲੰਧਰ, 31 ਮਈ
ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਕੱਢਣ ਦਾ ਕੰਮ ਪ੍ਰਸ਼ਾਸਨ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨ ਪਿਛਲੇ ਸਾਲ ਤੋਂ ਹੀ ਇਹ ਮੰਗ ਕਰਦੇ ਆ ਰਹੇ ਸਨ ਕਿ ਰੇਲਵੇ ਪੁਲ ਹੋਠੋਂ ਮਿੱਟੀ ਕੱਢੀ ਜਾਵੇ। ਪਿਛਲੇ ਸਾਲ ਜੁਲਾਈ ਵਿੱਚ ਹੜ੍ਹ ਆਉਣ ਤੋਂ ਬਾਅਦ ਇਲਾਕੇ ਦੇ ਪੀੜਤ ਲੋਕ ਇਸ ਮਾਮਲੇ ਨੂੰ ਵਾਰ ਵਾਰ ਉਠਾ ਰਹੇ ਸਨ। ਇਸ ਮਾਮਲੇ ਨੂੰ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਹਰ ਪੱਧਰ ਤੇ ਗੰਭੀਰਤਾ ਨਾਲ ਉਠਾਉਂਦੇ ਆ ਰਹੇ ਹਨ ਉਨ੍ਹਾਂ ਨੇ ਡੀਸੀ ਜਲੰਧਰ, ਮੁੱਖ ਸਕੱਤਰ ਪੰਜਾਬ ਸਰਕਾਰ, ਜਲ ਸਰੋਤ ਵਿਭਾਗ ਦੇ ਮੰਤਰੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਇਸ ਮਾਮਲੇ ਨੂੰ ਉਠਾਉਂਦੇ ਆ ਰਹੇ ਸਨ। ਸ੍ਰੀ ਸੀਚੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਗਿੱਦੜਪਿੰਡੀ ਰੇਲਵੇ ਪੁਲ਼ ਹੇਠੋਂ ਮਿੱਟੀ ਕੱਢਣ ਦਾ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ।
ਹੜ੍ਹ ਰੋਕੂ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਗਿੱਦੜਪਿੰਡੀ ਨੇ ਸਤਲੁਜ ਦਰਿਆ ਵਿੱਚੋਂ ਮਿੱਟੀ ਕੱਢੇ ਜਾਣ ਦਾ ਕੰਮ ਸ਼ੁਰੂ ਹੋਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਪਿੰਦਰ ਪੰਡੋਰੀ ਸਣੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਜੇ ਮੀਂਹ ਜ਼ਿਆਦਾ ਪੈਂਦੇ ਹਨ ਤਾਂ ਨੁਕਸਾਨ ਹੋਣ ਦਾ ਡਰ ਘਟ ਜਾਵੇਗਾ, ਇਸ ਨਾਲ ਆਮ ਲੋਕਾਂ ਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ।

Advertisement

Advertisement