ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ

09:03 AM Jun 03, 2024 IST
ਰੇਲਵੇ ਪੁਲ ਹੇਠੋ ਮਿੱਟੀ ਕੱਢਦੇ ਹੋਏ ਮੁਲਾਜ਼ਮ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਜੂਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਕੱਢਣ ਦਾ ਕੰਮ ਸ਼ੁਰੂ ਕਰਵਾਉਣ ਨਾਲ ਖੇਤਰ ਦੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਵੋਟਾਂ ਤੋਂ ਦੋ-ਤਿੰਨ ਦਿਨ ਪਹਿਲਾਂ ਰੇਲਵੇ ਪੁਲ ਹੇਠੋਂ ਜੰਮੀ ਗਾਰ ਨੂੰ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਸੀ। ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨ ਪਿਛਲੇ ਸਾਲ ਤੋਂ ਹੀ ਇਹ ਮੰਗ ਕਰਦੇ ਆ ਰਹੇ ਸਨ ਕਿ ਰੇਲਵੇ ਪੁਲ ਦੇ ਹੋਠੋਂ ਮਿੱਟੀ ਕੱਢੀ ਜਾਵੇ ਜੋ ਹਰ ਵਾਰ ਹੜ੍ਹ ਆਉਣ ਦਾ ਮੁੱਖ ਕਾਰਨ ਬਣਦੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿੱਟੀ ਕੱਢਣ ਦਾ ਕੰਮ ਦਾ ਜਾਰੀ ਰਹੇਗਾ। ਪਿਛਲੇ ਸਾਲ ਜੁਲਾਈ ਵਿੱਚ ਹੜ੍ਹ ਆਉਣ ਤੋਂ ਬਾਅਦ ਇਲਾਕੇ ਦੇ ਪੀੜਤ ਲੋਕ ਇਸ ਮਾਮਲੇ ਨੂੰ ਵਾਰ ਵਾਰ ਉਠਾ ਰਹੇ ਸਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਸੀ ਹੋ ਰਹੀ। ਰੇਲਵੇ ਪੁਲ ਹੋਠੋਂ ਮਿੱਟੀ ਕੱਢਣ ਦੇ ਮਾਮਲੇ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਰ ਪੱਧਰ ’ਤੇ ਗੰਭੀਰਤਾ ਨਾਲ ਉਠਾਉਂਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਵੋਟਾਂ ਤੋਂ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਇਹ ਭਰੋਸਾ ਦਿੱਤਾ ਸੀ ਕਿ ਗਿੱਦੜਪਿੰਡੀ ਰੇਲਵੇ ਪੁਲ਼ ਹੇਠੋਂ ਮਿੱਟੀ ਕੱਢਣ ਦਾ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਹੜ੍ਹ ਰੋਕੂ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਗਿੱਦੜਪਿੰਡੀ ਨੇ ਸਤਲੁਜ ਦਰਿਆ ਵਿੱਚੋਂ ਮਿੱਟੀ ਕੱਢੇ ਜਾਣ ਦਾ ਕੰਮ ਸ਼ੁਰੂ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਪਿੰਦਰ ਪੰਡੋਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਕੱਢੇ ਜਾਣ ਦੀ ਖਬਰ ਜਿਉਂ ਹੀ ਇਲਾਕੇ ਵਿੱਚ ਫੈਲੀ ਤਾਂ ਪਿੰਡਾਂ ਦੇ ਲੋਕਾਂ ਦਾ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਉਸੇ ਵੇਲੇ ਕਿਸਾਨਾਂ ਦਾ ਇਕੱਠ ਕਰਕੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ ਨੇ ਇਸ ਕੰਮ ਨੂੰ ਕਰਵਾਉਣ ਲਈ ਸ਼ਿਦਤ ਨਾਲ ਯਤਨ ਕੀਤੇ ਸਨ। ਕੁਲਵਿੰਦਰ ਸਿੰਘ ਨੇ ਕਿਹਾ ਕਿ ਇਸ ਮਿੱਟੀ ਨਾਲ ਬੰਨ੍ਹ ਵੀ ਮਜ਼ਬੂਤ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਸਮੇਂ ਮਿੱਟੀ ਕੱਢਣ ਬਾਰੇ ਹਦਾਇਤਾਂ ਕਰਕੇ ਗਏ ਸਨ ਤੇ ਇਸ ਵਿੱਚ ਸੰਤ ਸੀਚੇਵਾਲ ਜੀ ਦੀ ਮੱਦਦ ਲੈਣ ਦਾ ਵੀ ਕਹਿ ਕੇ ਗਏ ਸਨ ਪਰ ਇਸ ਦੇ ਬਾਵਜੂਦ ਅਧਿਕਾਰੀਆਂ ਨੇ ਦੇਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਵੇਂ ਦੇਰ ਨਾਲ ਹੀ ਸਹੀ ਪਰ ਪ੍ਰਸ਼ਾਸਨ ਨੇ ਬਰਸਾਤਾਂ ਤੋਂ ਪਹਿਲਾਂ ਇਹ ਕੰਮ ਸ਼ੁਰੂ ਕਰਵਾ ਕਿ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੜ੍ਹ ਰੋਕੂ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਇਸ ਕੰ ਦਾ ਤਹਿ ਦਿਲੋਂ ਧੰਨਵਾਦ ਕਰਨ।

Advertisement

Advertisement