For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਵੱਲੋਂ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ

08:42 AM Aug 28, 2024 IST
ਕੈਬਨਿਟ ਮੰਤਰੀ ਵੱਲੋਂ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ
ਪਿੰਡ ਬਡਰੁੱਖਾਂ ਵਿੱਚ ਛੱਪੜ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਬਡਰੁੱਖਾਂ ਵਿਖੇ ਛੱਪੜ ਨੂੰ 43.71 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਵਜੋਂ ਵਿਕਸਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਪਿੰਡ ਬਡਰੁੱਖਾਂ ਵਿਖੇ ਛੱਪੜ ਦੇ ਨਵੀਨੀਕਰਨ ਕਾਰਜ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਹਾਤੀ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਚੌਗਿਰਦਾ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਛੱਪੜਾਂ ਦੇ ਪਾਣੀ ਨੂੰ ਥਾਪਰ ਮਾਡਲ ਦੇ ਆਧਾਰ ਉੱਤੇ ਸਾਫ਼ ਪਾਣੀ ਵਿੱਚ ਤਬਦੀਲ ਕਰਕੇ ਸਿੰਚਾਈ ਯੋਗ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਬਹੁ ਗਿਣਤੀ ਪਿੰਡਾਂ ਵਿੱਚ ਇਸ ਮਾਡਲ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕਦਮ ਪੁੱਟੇ ਜਾ ਰਹੇ ਹਨ। ਪਿੰਡਾਂ ਦੇ ਛੱਪੜ ਗੰਦਗੀ ਦੇ ਸਰੋਤ ਨਾ ਬਣਨ, ਇਸ ਲਈ ਇਨ੍ਹਾਂ ਨੂੰ ਥਾਪਰ ਮਾਡਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਅਤੇ ਝੋਨੇ ਦੇ ਬਦਲ ਵਜੋਂ ਹੋਰਨਾਂ ਫਸਲਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਨਾਗਰਿਕ ਦੇ ਪੱਧਰ ਉੱਤੇ ਜਾਗਰੂਕਤਾ ਦੀ ਵੀ ਜ਼ਰੂਰਤ ਹੈ।

Advertisement

ਚੱਠੇ ਸੇਖਵਾਂ ਦੇ ਵਾਲੀਬਾਲ ਗਰਾਊਂਡ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਪਿੰਡ ਚੱਠੇ ਸੇਖਵਾਂ ਵਿਖੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਤਿਆਰ ਕੀਤੇ ਗਏ ਵਾਲੀਬਾਲ ਗਰਾਊਂਡ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਖੇਡ ਸੱਭਿਆਚਾਰ ਨੂੰ ਜੋਸ਼ੋ ਖਰੋਸ਼ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹ ਵਾਲੀਬਾਲ ਗਰਾਊਂਡ ਵੀ ਇਸ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਦੀ ਮੰਗ ਨੂੰ ਤਰਜੀਹ ਦਿੰਦੇ ਹੋਏ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ, ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਪ੍ਰਭਜੋਤ ਕੌਰ, ਮਨਪ੍ਰੀਤ ਸਿੰਘ ਮਨੀ, ਗੁਰਮੀਤ ਸਿੰਘ ਗੁਰਿੰਦਰ ਸਿੰਘ ਖੇੜੀ ਅਮਰੀਕ ਸਿੰਘ ਧਾਲੀਵਾਲ ਮਨੀ ਸਰਾਓ ਵੀ ਹਾਜ਼ਰ ਸਨ।

Advertisement

Advertisement
Author Image

Advertisement