ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਨਗਰ ਚੌਕ ਤੋਂ ਬੱਸ ਅੱਡੇ ਵਾਲੇ ਫਲਾਈਓਵਰ ਦਾ ਕੰਮ ਲਟਕਿਆ

06:50 AM Jan 26, 2024 IST
ਲੁਧਿਆਣਾ ਵਿੱਚ ਫਲਾਈਓਵਰ ਦਾ ਜਾਇਜ਼ਾ ਲੈਂਦੇ ਹੋਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਜਨਵਰੀ
ਭਾਰਤ ਨਗਰ ਚੌਂਕ ’ਚੋਂ ਬੱਸ ਅੱਡੇ ਨੂੰ ਜਾਣ ਵਾਲਾ ਰਸਤਾ ਕਾਫੀ ਸਮੇਂ ਤੋਂ ਬੰਦ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਇਹ ਦੱਸਿਆ ਜਾ ਰਿਹਾ ਸੀ ਕਿ ਕੁਝ ਦਿਨਾਂ ’ਚ ਪੁੱਲ ਨੂੰ ਖੋਲ੍ਹ ਦਿੱਤਾ ਜਾਵੇਗਾ ਪਰ ਇਸ ਪੁੱਲ ਨੂੰ ਖੋਲ੍ਹਿਆ ਨਹੀਂ ਗਿਆ। ਹਾਲਾਂਕਿ ਹੇਠਲਾ ਰਸਤਾ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਟ੍ਰੈਫਿਕ ਜਾਮ ਤੋਂ ਕੁਝ ਰਾਹਤ ਮਿਲੀ ਹੈ, ਪਰ ਹਾਲੇ ਵੀ ਵਾਹਨ ਇੱਧਰ ਉਧਰ ਨਿਕਲਣ ਦੇ ਚੱਕਰ ’ਚ ਜਾਮ ’ਚ ਫਸ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੌਮੀ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਨਾਲ ਉਸਾਰੀ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਭਾਰਤ ਨਗਰ ਚੌਂਕ ਤੇ ਬੱਸ ਅੱਡੇ ਵਿੱਚ ਐਲੀਵੇਟਿਡ ਰੋਡ ਦਾ ਦੌਰਾ ਕੀਤਾ।
ਅਧਿਕਾਰੀਆਂ ਨੇ ਰਾਜ ਸਭਾ ਮੈਂਬਰ ਅਰੋੜਾ ਨੂੰ ਦੱਸਿਆ ਕਿ ਕੰਮ ਪੂਰਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਲਗਪਗ 1.5 ਕਿਲੋਮੀਟਰ ਸੜਕ ’ਤੇ ਲੁੱਕ ਪਾਉਣ ਦਾ ਕੰਮ ਰਹਿੰਦਾ ਹੈ। ਠੇਕੇਦਾਰ ਨੂੰ ਜਲਦੀ ਤੋਂ ਜਲਦੀ ਕੰਮ ਪੂਰਾ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਠੰਢ ਦੇ ਮੌਸਮ ਕਾਰਨ ਫਿਲਹਾਲ ਪ੍ਰੀਮਿਕਸ ਕਾਰਪੇਟਿੰਗ ਨਹੀਂ ਕੀਤੀ ਜਾ ਸਕਦੀ। ਮੌਸਮ ਸਾਫ਼ ਹੁੰਦੇ ਹੀ ਪੰਜ ਦਿਨ ’ਚ ਸੜਕ ਚਾਲੂ ਹੋ ਜਾਵੇਗੀ। ਅਰੋੜਾ ਨੇ ਉਮੀਦ ਜ਼ਾਹਰ ਕੀਤੀ ਕਿ ਐਲੀਵੇਟਿਡ ਪੁਲ ਦੇ ਹਿੱਸੇ ਨੂੰ ਖੋਲ੍ਹਣ ਤੋਂ ਬਾਅਦ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਨੂੰ ਅੱਗੇ ਦੱਸਿਆ ਕਿ ਪਹਿਲਾਂ ਉਹ ਗਣਤੰਤਰ ਦਿਵਸ ਮੌਕੇ ਇਸ ਪੁਲ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ’ਤੇ ਵਿਚਾਰ ਕਰ ਰਹੇ ਸਨ, ਪਰ ਸੰਘਣੀ ਧੁੰਦ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ। ਜਲਦੀ ਹੀ ਕੰਮ ਸ਼ੁਰੂ ਹੋਣ ਦੀ ਉਮੀਦ ਹੈ ਤੇ ਪੁਲ ਖੋਲ੍ਹ ਦਿੱਤਾ ਜਾਵੇਗਾ।

Advertisement

Advertisement
Advertisement