ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ ਠੱਪ

07:44 AM Oct 30, 2024 IST
ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ।

ਕੁਲਦੀਪ ਸਿੰਘ
ਚੰਡੀਗੜ੍ਹ, 29 ਅਕਤੂਬਰ
ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇਕਜੁੱਟ ਹੋ ਕੇ ਅੱਜ ਆਪਣੇ ਦਫ਼ਤਰਾਂ ਦਾ ਕੰਮਕਾਜ ਠੱਪ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਸਕੱਤਰੇਤ ਵਿੱਚ ਮੁਜ਼ਾਹਰੇ ਮਗਰੋਂ ਸੈਕਟਰ-17 ’ਚ ਡਾਇਰੈਕਟੋਰੇਟ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਦਵਿੰਦਰ ਸਿੰਘ ਬੈਨੀਪਾਲ, ਉਦਯੋਗ ਵਿਭਾਗ ਤੋਂ ਰੰਜੀਵ ਸ਼ਰਮਾ, ਸੁਖਵਿੰਦਰ ਸਿੰਘ ਤੇ ਟਰਾਂਸਪੋਰਟ ਵਿਭਾਗ ਤੋਂ ਜਗਜੀਵਨ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ, ਯੂਟੀ ਚੰਡੀਗੜ੍ਹ ਪ੍ਰਸ਼ਾਸਨ, ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਗੁਆਢੀ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫ਼ੇ ਦੇ ਰੂਪ ਵਿੱਚ ਡੀਏ ਦੀਆਂ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ ਪਰ ਪੰਜਾਬ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਕਰ ਕੇ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ ਬਕਾਇਆ 15 ਫ਼ੀਸਦ ਡੀਏ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰਨਾਂ ਮੰਗਾਂ ’ਤੇ ਵੀ ਸਰਕਾਰ ਤੁਰੰਤ ਧਿਆਨ ਦੇਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦਾ ਡੀਏ ਜਾਰੀ ਨਾ ਕੀਤਾ ਤਾਂ ਸੂਬੇ ਭਰ ਦੇ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ।

Advertisement

Advertisement