ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ’ਤੇ ਹਮਲਾ ਕਰ ਕੇ ਨਕਦੀ ਅਤੇ ਦਸਤਾਵੇਜ਼ ਲੁੱਟੇ

06:45 AM Apr 25, 2024 IST

ਪੱਤਰ ਪ੍ਰੇਰਕ
ਜਲੰਧਰ, 24 ਅਪਰੈਲ
ਇੱਥੋਂ ਦੀ ਕਾਜ਼ੀ ਮੰਡੀ ਨੇੜੇ ਕਰੀਬ ਸੱਤ ਲੁਟੇਰਿਆਂ ਨੇ ਇੱਕ ਮਜ਼ਦੂਰ ਦੀ ਕੁੱਟਮਾਰ ਕਰ ਕੇ ਉਸ ਦੀ ਪੂਰੇ ਹਫ਼ਤੇ ਦੀ ਮਜ਼ਦੂਰੀ ਖੋਹ ਲਈ ਅਤੇ ਫ਼ਰਾਰ ਹੋ ਗਏ। ਮੁਲਜ਼ਮਾਂ ਨੇ ਮਜ਼ਦੂਰ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਨੂੰ ਦੇਰ ਰਾਤ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਮੁਲਜ਼ਮਾਂ ਨੇ ਪੀੜਤ ਦੇ ਗੁਪਤ ਅੰਗਾਂ ’ਤੇ ਕਈ ਵਾਰ ਹਮਲਾ ਕੀਤਾ। ਘਟਨਾ ਦੀ ਸੂਚਨਾ ਥਾਣਾ ਰਾਮਾਮੰਡੀ ਨੂੰ ਦੇ ਦਿੱਤੀ ਗਈ ਹੈ। ਲੰਮਾ ਪਿੰਡ ਸਥਿਤ ਕਲੋਨੀ ਵਿੱਚ ਰਹਿੰਦੇ ਮੋਨੂੰ ਦੇ ਪਰਿਵਾਰ ਨੇ ਦੱਸਿਆ ਕਿ ਮੋਨੂੰ ਕਿਸੇ ਤਰ੍ਹਾਂ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਮੋਨੂੰ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਮੰਗਲਵਾਰ ਦੇਰ ਰਾਤ ਕੰਮ ਤੋਂ ਘਰ ਪਰਤ ਰਿਹਾ ਸੀ ਕਿ ਜਦੋਂ ਉਹ ਕਾਜ਼ੀ ਮੰਡੀ ਨੇੜੇ ਪਹੁੰਚਿਆ ਤਾਂ ਕਰੀਬ ਸੱਤ ਅਣਪਛਾਤੇ ਲੁਟੇਰਿਆਂ ਨੇ ਮੋਨੂੰ ਨੂੰ ਬੰਦੂਕ ਦੀ ਨੋਕ ’ਤੇ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕਥਿਤ ਦੋਸ਼ੀਆਂ ਨੇ ਪੀੜਤ ਦੇ ਮੋਢੇ, ਪੇਟ ਅਤੇ ਗੁਪਤ ਅੰਗਾਂ ’ਤੇ ਕਈ ਵਾਰ ਕੀਤੇ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਨੇ ਕਿਸੇ ਦੀ ਮਦਦ ਨਾਲ ਆਪਣੇ ਪਰਿਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪਰਿਵਾਰ ਨੇ ਤੁਰੰਤ ਮੋਨੂੰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪੀੜਤ ਮੋਨੂੰ ਕੋਲੋਂ ਕਰੀਬ ਪੰਜ ਹਜ਼ਾਰ ਰੁਪਏ ਦਿਹਾੜੀ ਅਤੇ ਉਸ ਦੇ ਦਸਤਾਵੇਜ਼ ਲੁੱਟ ਲਏ। ਪੁਲੀਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।

Advertisement

ਰਾਹ ਪੁੱਛਣ ਦੇ ਬਹਾਨੇ ਮੋਬਾਈਲ ਖੋਹਿਆ

ਜਲੰਧਰ: ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਐਵੇਨਿਊ ’ਚ ਘਰ ਪਰਤਦੇ ਸਮੇਂ ਦੋ ਲੁਟੇਰਿਆਂ ਨੇ ਇੱਕ ਲੜਕੀ ਦਾ ਮੋਬਾਈਲ ਖੋਹ ਲਿਆ ਹੈ। ਜਾਣਕਾਰੀ ਅਨੁਸਾਰ ਲੁਟੇਰੇ ਸਪਲੈਂਡਰ ਮੋਟਰਸਾਈਕਲ ’ਤੇ ਆਏ ਸਨ। ਜਾਣਕਾਰੀ ਮੁਤਾਬਕ ਲੜਕੀ ਮੋਬਾਈਲ ਸੁਣਦੀ ਹੋਈ ਆਪਣੇ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਦੋ ਲੁਟੇਰੇ ਆਏ ਅਤੇ ਲੜਕੀ ਤੋਂ ਰਾਹ ਪੁੱਛਣ ਲੱਗੇ। ਲੜਕੀ ਰਾਹ ਦੱਸ ਹੀ ਰਹੀ ਸੀ ਕਿ ਮੋਟਰਸਾਈਕਲ ’ਤੇ ਪਿੱਛੇ ਬੈਠੇ ਨੌਜਵਾਨ ਨੇ ਉਸ ਨੂੰ ਧੱਕਾ ਦੇ ਕੇ ਉਸ ਦਾ ਮੋਬਾਈਲ ਖੋਹ ਲਿਆ ਤੇ ਉੱਥੋਂ ਫ਼ਰਾਰ ਹੋ ਗਏ। ਰਾਮਾਮੰਡੀ ਥਾਣਾ (ਸੂਰਿਆ ਐਨਕਲੇਵ) ਦੇ ਐੱਸਐੱਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਉਨ੍ਹਾਂ ਕੋਲ ਪਹੁੰਚ ਗਈ ਹੈ, ਪਰ ਫਿਲਹਾਲ ਇਸ ਮਾਮਲੇ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਨੇ ਸੀਸੀਟੀਵੀ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement