For the best experience, open
https://m.punjabitribuneonline.com
on your mobile browser.
Advertisement

ਕਰੰਟ ਲੱਗਣ ਕਾਰਨ ਮਜ਼ਦੂਰ ਝੁਲਸਿਆ

08:22 PM Jun 23, 2023 IST
ਕਰੰਟ ਲੱਗਣ ਕਾਰਨ ਮਜ਼ਦੂਰ ਝੁਲਸਿਆ
Advertisement

ਅਬੋਹਰ: ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦੇ ਸਮੇਂ ਵਿਅਕਤੀ ਨੂੰ ਹਾਈ ਵੋਲਟੇਜ ਤਾਰਾਂ ਦਾ ਕਰੰਟ ਲੱਗ ਗਿਆ। ਉਸ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 40 ਸਾਲਾ ਸਾਹਿਬ ਰਾਮ ਪੁੱਤਰ ਮਦਨ ਲਾਲ ਵਾਸੀ ਪੰਜਪੀਰ ਨਗਰ ਅੱਜ ਦਿਹਾੜੀ ਕਰਨ ਗਿਆ ਸੀ। ਉਹ ਜਦੋਂ ਛੱਤ ‘ਤੇ ਪੰਨਾ ਪਾ ਰਿਹਾ ਸੀ ਤਾਂ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਿਆ। ਇਸ ਕਾਰਨ ਉਸ ਨੂੰ ਕਰੰਟ ਲੱਗ ਗਿਆ ਅਤੇ ਝੁਲਸ ਗਿਆ। ਲੋਕਾਂ ਨੇ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ। -ਪੱਤਰ ਪ੍ਰੇਰਕ

Advertisement

Advertisement

Advertisement
Advertisement