ਮਜ਼ਦੂਰਾਂ ਨੇ ਸਰਕਾਰ ਦਾ ਪੁਤਲਾ ਫੂਕ ਕੇ ਕਾਲੀ ਲੋਹੜੀ ਮਨਾਈ
09:11 AM Jan 14, 2024 IST
Advertisement
ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਜਨਵਰੀ
ਪੰਜਾਬ ਪ੍ਰਦੇਸ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਕਾਲੀ ਲੋਹੜੀ ਮਨਾਉਂਦਿਆਂ ਕਾਲੀਆਂ ਝੰਡੀਆਂ ਨਾਲ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੋਰਾ ਸਿੰਘ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧੀ ਅਦਾਇਗੀ ਕਰਵਾਉਣ ਅਤੇ ਈਪੀਐਫ ਤੇ ਈਐਸਆਈ ਵਿੱਚ ਸਰਕਾਰ ਦੀ 50 ਫੀਸਦੀ ਹਿੱਸੇਦਾਰੀ ਦੀ ਮੰਗ ਮਨਵਾਉਣ ਲਈ ਉਹ 15 ਜਨਵਰੀ ਨੂੰ ਸੰਗਰੂਰ ਵਿੱਚ ਵੱਡੀ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ।
Advertisement
Advertisement