ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਨੇ ਐੱਸਐੱਸਪੀ ਦਫ਼ਤਰ ਅੱਗੇ ਮੋਰਚਾ ਲਾਇਆ

10:22 AM Jun 26, 2024 IST
ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮਜ਼ਦੂਰ ਯੂਨੀਅਨ ਦੇ ਕਾਰਕੁਨ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਜੂਨ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮਜ਼ਦੂਰਾਂ ਨੂੰ ਜੇਲ੍ਹ ’ਚ ਡੱਕਣ ਦੇ ਰੋਸ ਵਜੋਂ ਅੱਜ ਤੋਂ ਐੱਸਐੱਸਪੀ ਹੁਸ਼ਿਆਰਪੁਰ ਦੇ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਲਗਾ ਦਿੱਤਾ ਹੈ।
ਯੂਨੀਅਰ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਟਾਂਡਾ ਦੇ ਵਿਧਾਇਕ ਨੂੰ ਸਵਾਲ ਕਰਨ ਵਾਲੇ ਤਿੰਨ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ’ਚ ਸੁੱਟ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਸਬੰਧਤ ਵਿਧਾਇਕ ਦੇ ਖਿਲਾਫ਼ ਐੱਸਸੀ/ਐੱਸਟੀ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਰਵਾਈ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪੁਲੀਸ ਅਧਿਕਾਰੀ ਮੁੱਕਰ ਗਏ ਜਿਸ ਦੇ ਰੋਸ ਵਜੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਭਰ ਤੋਂ ਯੂਨੀਅਨ ਦੇ ਕਾਰਕੁਨ ਇਸ ਮੋਰਚੇ ’ਚ ਹਿੱਸਾ ਲੈ ਰਹੇ ਹਨ।

Advertisement

Advertisement
Advertisement