ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਮਿਆਂ ਵੱਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਖ਼ਿਲਾਫ਼ ਨਾਅਰੇਬਾਜ਼ੀ

07:19 AM Sep 01, 2023 IST
ਬਠਿੰਡਾ ਵਿੱਚ ਵਿਭਾਗ ਦੇ ਡਾਇਰੈਕਟਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਕਾਮੇ।

ਪੱਤਰ ਪ੍ਰੇਰਕ
ਬਠਿੰਡਾ, 31 ਅਗਸਤ
ਸਿਹਤ ਵਿਭਾਗ ਦੇ ਸਮੂਹ ਸੰਸਥਾਵਾਂ ਦੇ ਕਲੈਰੀਕਲ ਕਾਮਿਆਂ ਦੀ ਹੰਗਾਮੀ ਮੀਟਿੰਗ ਸੱਦੀ ਗਈ, ਜਿਸ ਵਿੱਚ ਕਲੈਰੀਕਲ ਕਾਮਿਆਂ ਨੂੰ ਆ ਰਹੀਆਂ ਮੁਸਕਿਲਾਂ ਅਤੇ ਔਕੜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੀਟਿੱਗ ਵਿੱਚ ਸਮੂਹ ਸਾਥੀਆਂ ਵੱਲੋਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਨਵੀਂ ਬਾਡੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿੱਚ ਅਮਿਤ ਕੁਮਾਰ ਨੂੰ ਪ੍ਰਧਾਨ, ਰਾਹੁਲ ਗੌਤਮ ਨੂੰ ਜਨਰਲ ਸਕੱਤਰ ਅਤੇ ਸੁਖਵੰਤ ਸਿੰਘ ਬਤੌਰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਉਪਰੰਤ ਰਾਹੁਲ ਗੌਤਮ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਸੂਬਾ ਕਮੇਟੀ ਨੂੰ ਪਿਛਲੇ ਕਈ ਮਹੀਨਿਆਂ ਤੋਂ ਡਾਇਰੈਕਟਰ ਸਿਹਤ ਵਿਭਾਗ, ਪੰਜਾਬ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਅਤੇ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਇਸ ਦੇ ਰੋਸ ਵਜੋ ਪੰਜਾਬ ਦੇ ਸਮੂਹ ਸਿਹਤ ਸੰਸਥਾਵਾਂ ਵਿੱਚ ਕਲੈਰੀਕਲ ਕਾਮਿਆਂ ਵੱਲੋਂ ਕਾਲੇ ਬਿੱਲੇ ਲਗਾਏ ਗਏ ਅਤੇ ਗੇਟ ਰੈਲੀ ਕੀਤੀ ਗਈ, ਜਿਸ ਵਿੱਚ ਨਾਅਰੇ ਲਗਾ ਕਿ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਅਮਿਤ ਕੁਮਾਰ ਨੇ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੂਬਾ ਕਮੇਟੀ ਦੇ ਸੱਦੇ ’ਤੇ ਤਿੱਖੇ ਸੰਘਰਸ਼ ਵੀ ਉਲੀਕੇ ਜਾਣਗੇ।

Advertisement

Advertisement