For the best experience, open
https://m.punjabitribuneonline.com
on your mobile browser.
Advertisement

ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਨਾਅਰੇਬਾਜ਼ੀ

09:36 AM Mar 27, 2024 IST
ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਨਾਅਰੇਬਾਜ਼ੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜੈਤੋ, 26 ਮਾਰਚ
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ’ਚ ਇਥੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਅਧਿਕਾਰੀਆਂ ਮੰਗ ਪੱਤਰ ਦਿੱਤਾ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ਪਿਪਲੀ, ਰੇਸ਼ਮ ਸਿੰਘ ਜਟਾਣਾ, ਪੱਪੀ ਸਿੰਘ ਢਿੱਲਵਾਂ, ਗੁਰਮੇਲ ਸਿੰਘ ਲਾਲੇਆਣਾ, ਰੇਸ਼ਮ ਸਿੰਘ ਮੱਤਾ ਅਤੇ ਰਾਮ ਸਿੰਘ ਚੈਨਾ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਦੀ ਸਰਕਾਰਾਂ ’ਤੇ ਨਰੇਗਾ ਯੋਜਨਾ ਨੂੰ ਟੇਢੇ ਢੰਗ ਖਤਮ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਨਰੇਗਾ ਮਜ਼ਦੂਰਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਪਰ ਇੱਕ ਵੀ ਪੈਸਾ ਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿੱਚ ਨਹੀਂ ਪਾਇਆ ਜਾ ਰਿਹਾ। ਉਨ੍ਹਾਂ ਆਖਿਆ ਕਿ ਨਰੇਗਾ ਮਜ਼ਦੂਰਾਂ ਨੇ ਅਰਜ਼ੀਆਂ ਦਿੱਤੀਆਂ ਹੋਈਆਂ ਹਨ, ਪਰ ਵਿੱਤੀ ਸੈਸ਼ਨ ਦੀ 31 ਮਾਰਚ ਸਿਰ ’ਤੇ ਹੋਣ ਕਰਕੇ ਅਦਾਇਗੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿੰਡ ਰੋੜੀਕਪੂਰਾ ਦੇ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਇੱਕ ਅਪ੍ਰੈਲ ਤੋਂ ਉਜਰਤ ਦੇ ਕਾਨੂੰਨ ਮੁਤਾਬਿਕ ਦਿਹਾੜੀ ਲਾਗੂ ਕੀਤੀ ਜਾਵੇ। ਮਜ਼ਦੂਰਾਂ ਨੂੰ ਸਾਲ ’ਚ 200 ਦਿਨ ਕੰਮ ਦਿੱਤਾ ਜਾਵੇ ਅਤੇ ਜਲਦੀ ਅਦਾਇਗੀ ਕੀਤੀ ਜਾਵੇ। ਮੰਗਾਂ ਨਾ ਮੰਨਣ ’ਤੇ ਪਾਰਲੀਮੈਂਟ ਚੋਣਾਂ ਵਿੱਚ ਸੰਘਰਸ਼ ਛੇੜਨ ਦੀ ਚਿਤਾਵਨੀ ਦਿੱਤੀ ਗਈ।

Advertisement

Advertisement
Author Image

joginder kumar

View all posts

Advertisement
Advertisement
×