ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਭੇਜੇ ਮੰਗ ਪੱਤਰ

09:49 AM Jul 12, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 11 ਜੁਲਾਈ
ਕਿਰਤੀ ਕਾਮਿਆਂ ਦੀਆਂ ਮੰਗਾਂ ਮਸਲਿਆਂ ਸਬੰਧੀ ‘ਸੀਟੂ’ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਤੇ ਸੂਬਾ ਸਰਕਾਰ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪੇ ਗਏ। ਸੀਟੂ ਦੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਆਗੂ ਬਲਰਾਜ ਕੌਰ, ਬਲਜੀਤ ਕੌਰ ਸੇਖਾ, ਰੁਪਿੰਦਰ ਕੌਰ ਬਾਵਾ, ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਦੇ ਪ੍ਰਧਾਨ ਹਰਪਾਲ ਕੌਰ ਬਰਨਾਲਾ, ਕਰਮਜੀਤ ਕੌਰ ਬੀਹਲਾ, ਮਾਇਆ ਧਨੌਲਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਨਿਰਮਲ ਝਲੂਰ, ਸ਼ੀਲਾ ਦੇਵੀ ਫਰਵਾਹੀ, ਕਰਮਜੀਤ ਕੌਰ ਚੀਮਾ ਤੇ ਲਾਲ ਝੰਡਾ ਭੱਠਾ ਵਰਕਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਮਾਨ ਸਿੰਘ ਗੁਰਮ ਨੇ ਸੰਬੋਧਨ ਕੀਤਾ।
ਬੁਲਾਰਿਆਂ ਮੰਗ ਕੀਤੀ ਗਈ ਕਿ ਕੱਚੇ ਠੇਕਾ ਭਰਤੀ ਆਊਟ ਸੋਰਸਿੰਗ ਪੇਂਡੂ ਚੌਂਕੀਦਾਰਾਂ ਸਮੇਤ ਸਾਰੇ ਆਂਗਨਵਾੜੀ ਵਰਕਰ, ਮਿੱਡ ਡੇਅ ਮੀਲ, ਆਸ਼ਾ ਅਤੇ ਹੋਰ ਸਕੀਮ ਵਰਕਰਾਂ ਨੂੰ ਪੱਕੇ ਕੀਤਾ ਜਾਵੇ, ਕਿਰਤੀਆਂ ਲਈ ਪੈਨਸ਼ਨ 9000 ਮਹੀਨਾ ਕੀਤੀ ਜਾਵੇ, ਨਵੇਂ ਲਾਗੂ ਚਾਰ ਲੇਬਰ ਕੋਡ, 3 ਫੌਜਦਾਰੀ ਕੇਸ ਰੱਦ ਕੀਤੇ ਜਾਣ, ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਧਰਨੇ ਉਪਰੰਤ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਬੁਲਾਰਿਆਂ ਹੱਕਾਂ ਲਈ ਸਾਂਝੇ ਸੰਘਰਸ਼ਾਂ ਨੂੰ ਲਗਾਤਾਰ ਤੇਜ਼ ਕਰਨ ਦਾ ਹੋਕਾ ਵੀ ਦਿੱਤਾ। ਉੱਘੇ ਦੇਸ਼ ਭਗਤ ਤੇ ਸੀਟੂ ਦੇ ਬਾਨੀ ਪ੍ਰਧਾਨ ਕਾ. ਪੰਡਿਤ ਕਿਸ਼ੋਰੀ ਲਾਲ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਵੀ ਭੇਟ ਕੀਤੀ ਗਈ।

Advertisement

Advertisement
Advertisement