For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਕਾਮੇ ਥਾਣੇ ਡੱਕੇ

08:14 AM Apr 07, 2024 IST
ਮੁੱਖ ਮੰਤਰੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਕਾਮੇ ਥਾਣੇ ਡੱਕੇ
ਅਜੀਤਵਾਲ ’ਚ ਫ਼ਲਾਈਓਵਰ ’ਤੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਕੱਚੇ ਕਾਮੇ।
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 6 ਅਪਰੈਲ
ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੌਰਾਨ ਕਸਬਾ ਅਜੀਤਵਾਲ ’ਚ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਕੱਚੇ ਕਾਮਿਆਂ ਨੂੰ ਪੁਲੀਸ ਨੇ ਥਾਣੇ ਡੱਕ ਦਿੱਤਾ। ਇਸ ਮਗਰੋਂ ਕਿਸਾਨ ਜਥੇਬੰਦੀ ਆਗੂਆਂ ਦੇ ਦਖ਼ਲ ਤੇ ਮੁੱਖ ਮੰਤਰੀ ਦੇ ਇੱਥੋਂ ਚਲੇ ਜਾਣ ਬਾਅਦ ਉਨ੍ਹਾਂ ਨੂੰ ਛੱਡਿਆ ਗਿਆ। ਮੁੱਖ ਮੰਤਰੀ ਦੇ ਕਾਫ਼ਲੇ ਨੂੰ ਕੱਚੇ ਕਾਮਿਆਂ ਵੱਲੋਂ ਕਾਲੀਆਂ ਝੰਡੀਆਂ ਦਿਖਾਉਣ ਦਾ ਪਤਾ ਲੱਗਾ ਤਾਂ ਪੁਲੀਸ ਨੇ ਵੱਡੀ ਗਿਣਤੀ ਵਿੱਚ ਕੱਚੇ ਕਾਮੇ ਹਿਰਾਸਤ ’ਚ ਲੈ ਲਏ ਪਰ ਕੁਝ ਕਾਮੇ ਫ਼ਲਾਈਓਵਰ ’ਤੇ ਚੜ੍ਹ ਕੇ ਝੰਡੀਆਂ ਦਿਖਾਉਣ ਵਿਚ ਸਫ਼ਲ ਹੋ ਗਏ। ਇਸ ਮੌਕੇ ਕੱਚੇ ਕਾਮਿਆਂ ਦੇ ਆਗੂ ਸੁਖਚੈਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਯੋਗਤਾ ਦੇ ਆਧਾਰ ’ਤੇ ਰੈਗੂਲਰ ਭਰਤੀ ਕੀਤੀ ਜਾਵੇਗੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ‘ਆਪ’ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਕੱਚੇ ਕਾਮਿਆਂ ਨੂੰ ਹਿਰਾਸਤ ’ਚ ਲਏ ਜਾਣ ਦਾ ਪਤਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਲੱਗਾ ਤਾਂ ਜਥੇਬੰਦੀ ਦੇ ਆਗੂ ਥਾਣਾ ਅਜੀਤਵਾਲ ਪਹੁੰਚੇ ਅਤੇ ਕਾਮਿਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਿਸ ਮਗਰੋਂ ਪੁਲੀਸ ਨੇ ਹਿਰਾਸਤ ’ਚ ਲਏ 53 ਵਿਅਕਤੀਆਂ ਨੂੰ ਛੱਡ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×