ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਦਾ ਘਿਰਾਓ
08:38 AM Nov 10, 2023 IST
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਨਵੰਬਰ
ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਬੀ.ਡੀ.ਓ. ਬਲਾਕ ਮਹਤਿਪੁਰ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤਾ ਸੰਘਰਸ਼ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਮਜ਼ਦੂਰਾਂ ਨੇ ਦਫ਼ਤਰ ਦੇ ਮੁੱਖ ਗੇਟ ਨੂੰ ਬੰਦ ਕੀਤਾ ਤੇ ਬੀਡੀਪੀਓ ਸਮੇਤ ਕਿਸੇ ਵੀ ਮੁਲਾਜ਼ਮ ਨੂੰ ਗੇਟ ਬਾਹਰ ਨਹੀਂ ਨਿਕਲਣ ਦਿੱਤਾ। ਜਥੇਬੰਦੀ ਨੇ ਦੋਸ਼ ਲਾਇਆ ਕਿ ਕੁੱਝ ਜੀ.ਆਰ.ਐੱਸ. ਅਤੇ ਪੰਚਾਇਤ ਸਕੱਤਰਾਂ ਦੀ ਮਿਲੀਭੁਗਤ ਨਾਲ ਕਈ ਪਿੰਡਾਂ ਵਿੱਚ ਫਰਜ਼ੀ ਹਾਜ਼ਰੀਆਂ ਲਗਾ ਕੇ ਮਨਰੇਗਾ ਫੰਡ ਦੀ ਦੁਰਵਰਤੋਂ ਕੀਤੀ ਜਾ ਰਹੀ ਸੀ। ਯੂਨੀਅਨ ਵੱਲੋਂ ਬੀਡੀਪੀਓ ਸਾਹਮਣੇ ਸਬੂਤ ਪੇਸ਼ ਕੀਤੇ ਗਏ। ਅਧਿਕਾਰੀ ਨੇ ਖਾਮੀਆਂ ਮਿਲਣ ਤੋਂ ਬਾਅਦ ਨੋਟਿਸ ਜਾਰੀ ਕਰ ਕੇ ਜਵਾਬਤਲਬੀ ਕੀਤੀ ਹੈ।
Advertisement
Advertisement
Advertisement