ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਨੇ ਭੁਟਾਲ ਕਲਾਂ ’ਚ ਸਰਕਾਰ ਦੀ ਅਰਥੀ ਸਾੜੀ

08:52 AM Jul 05, 2023 IST
ਪਿੰਡ ਭੁਟਾਲ ਕਲਾਂ ’ਚ ਸਰਕਾਰ ਦੀ ਅਰਥੀ ਫੂਕਦੇ ਹੋਏ ਮਜ਼ਦੂਰ।

ਪੱਤਰ ਪ੍ਰੇਰਕ
ਲਹਿਰਾਗਾਗਾ, 4 ਜੁਲਾਈ
ਇੱਥੋਂ ਨੇੜਲੇ ਪਿੰਡ ਭੁਟਾਲ ਕਲਾਂ ਵਿੱਚ ਕਾਮਰੇਡ ਬਿੱਟੂ ਸਿੰਘ ਖੋਖਰ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤਾ ਗਈ। ਇਸ ਮੌਕੇ ਮਜ਼ਦੂਰ ਆਗੂਆਂ ਨੇ ਸੂਬਾ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਇਸ ਸਮੇਂ ਮਜ਼ਦੂਰਾਂ ’ਤੇ ਸਭ ਤੋਂ ਵੱਧ ਅੱਤਿਆਚਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾਅਵਾ ਕਰਦੀ ਸੀ ਕਿ ਰਾਜ ਵਿਚ ਕੋਈ ਧਰਨਾ ਮੁਜ਼ਾਹਰਾ ਨਹੀਂ ਹੋਵੇਗਾ, ਲੋਕਾਂ ਦੇ ਕੰਮ ਹੋਣਗੇ। ਹੁਣ ਸੱਤਾ ਦੇ ਨਸ਼ੇ ਵਿੱਚ ਚੂਰ ਹੋਈ ਸਰਕਾਰ ਮਜ਼ਦੂਰਾਂ, ਕਿਸਾਨਾਂ ਅਤੇ ਕੱਚੇ ਅਧਿਆਪਕਾਂ ਜਾਂ ਕੋਈ ਵੀ ਹੋਰ ਵਰਗ ਜੇ ਆਪਣੇ ਹੱਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਨ੍ਹਾਂ ’ਤੇ ਲਾਠੀਚਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਸਰਕਾਰ ਆਪਣੀ ਕਾਰਗੁਜ਼ਾਰੀ ਨੂੰ ਲੁਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚਿਹਰਾ ਬੇਪਰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਮਜ਼ਦੂਰਾਂ ਦੀ ਅਾਵਾਜ਼ ਬੰਦ ਕਰਨਾ ਚਾਹੁੰਦੀ ਹੈ। ਇਸ ਕਾਰਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਜ਼ਿਲ੍ਹਾ ਪੱਧਰੀ ਪਿੰਡਾਂ ਵਿੱਚ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਵੱਲੋਂ ਹੱਕਾਂ ਲਈ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਕਸੂਰ ਪਿਉ-ਪੁੱਤ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਪੰਚਾਇਤੀ ਜ਼ਮੀਨੀ ਨੂੰ ਲੈ ਕੇ ਮਜ਼ਦੂਰਾਂ ’ਤੇ ਪਾਏ ਕੇਸ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

Advertisement

Advertisement
Tags :
ਅਰਥੀਸਰਕਾਰਸਾੜੀਕਲਾਂਭੁਟਾਲਮਜ਼ਦੂਰਾਂ
Advertisement