ਨੌਜਵਾਨ ਨੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕੀਤੀ
06:38 AM Jul 03, 2024 IST
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 2 ਜੁਲਾਈ
ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ ਨੇੜੇ ਬੀਤੀ ਰਾਤ ਨੌਜਵਾਨ ਨੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀਆਰਪੀ ਚੌਕੀ ਦੇ ਸਹਾਇਕ ਥਾਣੇਦਾਰ ਨਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦਸ ਕੁ ਵਜੇ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ-ਛਾਜਲੀ ਰੇਲਵੇ ਸਟੇਸ਼ਨਾਂ ਵਿਚਕਾਰ ਹਿਸਾਰ ਤੋਂ ਲੁਧਿਆਣਾ ਜਾ ਰਹੀ ਯਾਤਰੂ ਰੇਲ ਗੱਡੀ ਹੇਠ ਆ ਕੇ ਇਕ ਨੌਜਵਾਨ ਵੱਲੋਂ ਖੁਦਕਸ਼ੀ ਕਰ ਲਈ ਗਈ ਹੈ ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਪਛਾਣ ਲਈ ਮ੍ਰਿਤਕ ਦੇਹ ਅਗਲੇ 72 ਘੰਟਿਆਂ ਲਈ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖੀ ਗਈ ਹੈ। ਕਰੀਬ 26-27 ਸਾਲ ਦੇ ਮ੍ਰਿਤਕ ਨੌਜਵਾਨ ਦੇ ਗਾਜਰੀ ਰੰਗ ਦੀ ਟੀ-ਸ਼ਰਟ,ਕਾਲੀ ਲੋਅਰ ਅਤੇ ਕਾਲੀ ਹੀ ਟੋਪੀ ਲਈ ਹੋਈ ਹੈ। ਜੇਕਰ ਇਸ ਨੌਜਵਾਨ ਸਬੰਧੀ ਕਿਸੇ ਕੋਲ ਕੋਈ ਜਾਣਕਾਰੀ ਹੋਵੇ ਤਾਂ ਉਹ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀਆਰਪੀ ਚੌਕੀ ਨਾਲ ਸੰਪਰਕ ਕਰ ਸਕਦਾ ਹੈ।
Advertisement
Advertisement
Related News
Advertisement