ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

07:20 AM Jul 27, 2024 IST

ਹੰਢਿਆਇਆ (ਪੱਤਰ ਪ੍ਰੇਰਕ)

Advertisement

ਪਿੰਡ ਧਨੌਲਾ ਖੁਰਦ ਵਿਖੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਵਾਟਰ ਵਰਕਸ ’ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਹੰਢਿਆਇਆ ਪੁਲੀਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਿੱਠੂ ਸਿੰਘ (30) ਪੁੱਤਰ ਮਹਿੰਦਰ ਸਿੰਘ ਵਾਸੀ ਧਨੌਲਾ ਖੁਰਦ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਨੇ ਆਪਣੇ ਘਰ ਨੇੜੇ ਵਾਟਰ ਵਰਕਸ ’ਚ ਜਾ ਕੇ ਦਰੱਖ਼ਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕੀ ਪੁਲੀਸ ਨੇ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਮ੍ਰਿਤਕ ਮਿੱਠੂ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement
Advertisement
Advertisement