ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
07:34 AM Aug 01, 2024 IST
ਪੱਤਰ ਪ੍ਰੇਰਕ
ਤਪਾ ਮੰਡੀ, 31 ਜੁਲਾਈ
ਇੱਥੋਂ ਨੇੜਲੇ ਪਿੰਡ ਢਿੱਲਵਾਂ ਦੇ ਨੌਜਵਾਨ ਬਲਜਿੰਦਰ ਸਿੰਘ ਉਰਫ ਕਾਲਾ (19) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਮੁਖੀ ਧਰਮਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਤੁਰੰਤ ਪੁਲੀਸ ਪਾਰਟੀ ਸਣੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿੱਚ ਲੈ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਕਈ ਵਾਰ ਫ਼ੌਜ ਵਿੱਚ ਭਰਤੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਿਹਾ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
Advertisement
Advertisement