ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ

06:52 AM Oct 01, 2024 IST

ਹਤਿੰਦਰ ਮਹਿਤਾ
ਜਲੰਧਰ, 30 ਸਤੰਬਰ
ਇੱਥੋਂ ਦੇ ਅਵਤਾਰ ਨਗਰ ’ਚ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੰਗੂ ਬਸਤੀ ਦੇ ਰਹਿਣ ਵਾਲੇ ਸਫਰਾਨ ਸਾਹਿਲ (ਹੁਣ ਅਵਤਾਰ ਨਗਰ) ਵਜੋਂ ਹੋਈ ਹੈ। ਮ੍ਰਿਤਕ ਦਾ ਸਾਲ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਸਾਹਿਲ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੇਰ ਰਾਤ ਸਿਵਲ ਹਸਪਤਾਲ ’ਚ ਹੰਗਾਮਾ ਕੀਤਾ।
ਭਾਰਗਵ ਕੈਂਪ ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਦੇਰ ਰਾਤ ਪੁਲੀਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਹੈ। ਸਿਵਲ ਹਸਪਤਾਲ ਪੁੱਜੇ ਭਾਰਗਵ ਕੈਂਪ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੀ ਮਾਂ ਰੂਬੀ ਨੇ ਦੱਸਿਆ ਕਿ ਉਸ ਦੇੇ ਲੜਕੇ ਸ਼ੇਖ ਸਫਰਾਨਾ ਉਰਫ ਸਾਹਿਲ ਨੇ ਸਾਲ ਕੁ ਪਹਿਲਾਂ ਵਿਆਹ ਕਰਵਾਇਆ ਸੀ।
ਪਰਿਵਾਰ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਨਹੀਂ ਰਹਿੰਦਾ ਸੀ, ਉਹ ਅਵਤਾਰ ਨਗਰ ’ਚ ਆਪਣੀ ਪਤਨੀ ਨਾਲ ਰਹਿੰਦਾ ਸੀ। ਸਫਰਾਨ ਦੇ ਪਿਤਾ ਸ਼ੇਖ ਨੇ ਦੱਸਿਆ ਕਿ ਮਕਾਨ ਮਾਲਕ ਨੇ ਦੱਸਿਆ ਕਿ ਸਾਹਿਲ ਸ਼ਾਮ ਤੱਕ ਬਹੁਤ ਖੁਸ਼ ਸੀ। ਦੇਰ ਰਾਤ ਉਸ ਨੂੰ ਉਸ ਦੀ ਖੁਦਕੁਸ਼ੀ ਦਾ ਪਤਾ ਲੱਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹਿਆ ਗਿਆ ਅਤੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ ਗਿਆ।

Advertisement

Advertisement