ਨੌਜਵਾਨ ਨੇ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ
10:39 AM Sep 05, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 4 ਸਤੰਬਰ
ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਰੱਤੋਕੇ ਦੇ ਇਕ ਵਾਸੀ ਜ਼ੋਰਾਵਰ ਸਿੰਘ ਜ਼ੋਰਾ (28) ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਉਸ ਦੀ ਵੱਡੀ ਭਰਜਾਈ ਸਿਮਰਨਜੀਤ ਕੌਰ ਨੇ ਪੁਲੀਸ ਨੂੰ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਜ਼ੋਰਾਵਰ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ| ਉਸ ਨੇ ਕਮਰੇ ਅੰਦਰ ਖ਼ੁਦ ਨੂੰ ਤਿੰਨ ਗੋਲੀਆਂ ਮਾਰੀਆਂ। ਪਰਿਵਾਰ ਨੇ ਘਟਨਾ ਦੇ ਤੁਰੰਤ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲੀਸ ਨੇ ਦਫ਼ਾ 174 ਅਧੀਨ ਇਕ ਰਿਪੋਰਟ ਦਰਜ ਕੀਤੀ ਹੈ।
Advertisement
Advertisement