ਟਰੱਕ ਹੇਠ ਆ ਕੇ ਨੌਜਵਾਨ ਹਲਾਕ
11:18 AM Oct 09, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਡੇਰਾਬਸੀ, 8 ਅਕਤੂਬਰ
ਇੱਥੋਂ ਦੀ ਬਰਵਾਲਾ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਧੀਰਜ ਕੁਮਾਰ ਵਾਸੀ ਡੇਰਾਬੱਸੀ ਵਜੋਂ ਹੋਈ ਹੈ ਜੋ ਬੱਸਾਂ ਦੇ ਦਫ਼ਤਰ ਵਿਚ ਕੰਮ ਕਰਦਾ ਸੀ। ਹਾਦਸੇ ਤੋਂ ਬਾਅਦ ਸੜਕ ’ਤੇ ਜਾਮ ਲੱਗ ਗਿਆ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਧੀਰਜ ਬਰਵਾਲਾ ਤੋਂ ਡੇਰਾਬੱਸੀ ਆ ਰਿਹਾ ਸੀ। ਬਰਵਾਲਾ ਸੜਕ ’ਤੇ ਟਰੱਕ ਯੂਨੀਅਨ ਨੇੜੇ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਉਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਕਾਰਨ ਟਰੱਕ ਹੇਠ ਆਉਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਏਐੱਸਆਈ ਕੇਵਲ ਕੁਮਾਰ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement