ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ

08:21 AM Nov 02, 2024 IST

ਹਰਜੀਤ ਸਿੰਘ
ਡੇਰਾਬੱਸੀ, 1 ਨਵੰਬਰ
ਇੱਥੋਂ ਦੇ ਸ਼ਕਤੀ ਨਗਰ ਵਸਨੀਕ ਇੱਕ ਵਿਅਕਤੀ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਾਸੀ ਪਿੰਡ ਭੜੋਲਿਆਂਵਾਲਾ ਜ਼ਿਲ੍ਹਾ ਹਿਸਾਰ ਹਰਿਆਣਾ ਦੇ ਰੂਪ ਵਿੱਚ ਹੋਈ ਹੈ।
ਇਕੱਤਰ ਜਾਣਕਾਰੀ ਅਨੁਸਾਰ ਮ੍ਰਿਤਕ ਚੰਡੀਗੜ੍ਹ ਅੰਬਾਲਾ ਹਾਈਵੇਅ ’ਤੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਵਿੱਚ ਸਟਾਫ਼ ਨਰਸ ਵਜੋਂ ਨੌਕਰੀ ਕਰਦਾ ਸੀ ਜੋ ਇੱਥੇ ਸ਼ਕਤੀ ਨਗਰ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਦੀਵਾਲੀ ਤੋਂ ਇਕ ਰਾਤ ਪਹਿਲਾਂ ਉਹ ਆਪਣੇ ਕਮਰੇ ਵਿੱਚ ਗਿਆ ਸੀ ਪਰ ਸਵੇਰੇ ਉਸ ਦੀ ਲਾਸ਼ ਮਿਲੀ। ਮਕਾਨ ਮਾਲਕ ਵੱਲੋਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਪੁਲੀਸ ਨੂੰ ਮੌਕੇ ਤੋਂ ਇਕ ਲੜਕੀ ਦੇ ਕੱਪੜੇ ਮਿਲੇ ਹਨ। ਪੁਲੀਸ ਜਾਂਚ ਕਰ ਰਹੀ ਹੈ ਕਿ ਮੌਤ ਦੇ ਅਸਲ ਕਾਰਨ ਕੀ ਹਨ ਅਤੇ ਕਮਰੇ ਵਿੱਚ ਮੌਤ ਤੋਂ ਪਹਿਲਾਂ ਕੋਈ ਲੜਕੀ ਸੀ ਜਾਂ ਨਹੀਂ।
ਇਸ ਸਬੰਧੀ ਥਾਣਾ ਮੁਖੀ ਮਨਦੀਪ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਅਸਲ ਸੱਚਾਈ ਸਾਹਮਣੇ ਆਵੇਗੀ ਜਿਸ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਕਮਰੇ ਵਿੱਚੋਂ ਲੜਕੀ ਦੇ ਕੱਪੜੇ ਮਿਲਣ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕੱਪੜੇ ਕਿਸ ਦੇ ਹਨ।

Advertisement

Advertisement