ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ਵਿੱਚ ਨੌਜਵਾਨ ਹਲਾਕ

06:43 AM Aug 08, 2024 IST

ਪੱਤਰ ਪ੍ਰੇਰਕ
ਕੁਰਾਲੀ, 7 ਅਗਸਤ
ਸ਼ਹਿਰ ਦੀ ਹੱਦ ਅੰਦਰ ਪਿੰਡ ਪਡਿਆਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗੋਸਲਾਂ ਦਾ ਵਾਸੀ ਨੌਜਵਾਨ ਮਨਜੋਤ ਸਿੰਘ (24) ਡਿਊਟੀ ਕਰਨ ਉਪਰੰਤ ਆਪਣੇ ਮੋਟਸਾਈਕਲ ’ਤੇ ਖਰੜ ਤੋਂ ਕੁਰਾਲੀ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪਡਿਆਲਾ ਦੇ ਪ੍ਰਭ ਆਸਰਾ ਨੇੜੇ ਉਸ ਦੇ ਮੋਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਮਨਜੋਤ ਸਿੰਘ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਮਨਜੋਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਮਾਉਣ ਵਾਲਾ ਵੀ ਇਕੱਲਾ ਹੀ ਸੀ। ਪੁਲੀਸ ਨੇ ਹਾਦਸੇ ਸਬੰਧੀ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Advertisement

Advertisement