For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਨੇ ਫਾਹਾ ਲਿਆ

08:03 AM Apr 09, 2024 IST
ਨੌਜਵਾਨ ਨੇ ਫਾਹਾ ਲਿਆ
Advertisement

ਪੱਤਰ ਪ੍ਰੇਰਕ
ਸਮਾਣਾ, 8 ਅਪਰੈਲ
ਸਦਰ ਸਮਾਣਾ ਅਧੀਨ ਪੈਂਦੇ ਪਿੰਡ ਕਲਬੁਰਛਾ ਦੇ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਗਾਜੇਵਾਸ ਪੁਲੀਸ ਮੁਖੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅੰਮ੍ਰਿਤ ਸਿੰਘ (28) ਦੇ ਪਿਤਾ ਹਰਜੀਤ ਸਿੰਘ ਨਿਵਾਸੀ ਪਿੰਡ ਕਲਬੁਰਛਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਪ੍ਰੇਸ਼ਾਨ ਰਹਿੰਦਾ ਸੀ। ਸੋਮਵਾਰ ਸਵੇਰੇ ਜਦੋਂ ਉਹ ਘਰੋਂ ਕੰਮ ਲਈ ਬਾਹਰ ਗਏ ਹੋਏ ਸਨ, ਘਰ ਵਿੱਚ ਅੰਮ੍ਰਿਤ ਸਿੰਘ ਇੱਕਲਾ ਸੀ, ਜਿਸ ਨੇ ਕਮਰੇ ਵਿੱਚ ਲੱਗੇ ਪੱਖੇ ਨਾਲ ਫਾਹਾ ਲੈ ਲਿਆ। ਇਸ ਦਾ ਪਤਾ ਉਸ ਨੂੰ ਘਰ ਵਾਪਸ ਆਉਣ ’ਤੇ ਲੱਗਿਆ। ਅਧਿਕਾਰੀ ਅਨੁਸਾਰ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟ ਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

Advertisement

Advertisement
Author Image

Advertisement
Advertisement
×