ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਨੇ ਫਾਹਾ ਲਿਆ

07:17 AM Sep 15, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 14 ਸਤੰਬਰ
ਇੱਥੋਂ ਦੇ ਨਜ਼ਦੀਕੀ ਪਿੰਡ ਤ੍ਰਿਵੇਦੀ ਕੈਂਪ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਮੁਬਾਰਕਪੁਰ ਨੇੜੇ ਪੈਂਦੇ ਪਿੰਡ ਤ੍ਰਿਵੇਦੀ ਕੈਂਪ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਸੂਚਨਾ ਮਿਲਣ ਤੋਂ ਬਾਅਦ ਘਟਨਾ ਸਥਾਨ ’ਤੇ ਪੁੱਜੀ। ਉਨ੍ਹਾਂ ਦੱਸਿਆ ਕਿ ਨੌਜਵਾਨ ਨੇ ਘਰ ਵਿੱਚ ਲੱਗੇ ਪੱਖੇ ਨਾਲ ਫ਼ਾਹਾ ਲੈ ਲਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੋਹਿਤ (24) ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਦੱਸਿਆ ਕਿ ਨੌਜਵਾਨ ਮਾਨਸਿਕ ਤੌਰ ’ਤੇ ਬਿਮਾਰ ਹੋ ਗਿਆ ਸੀ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ।

Advertisement

Advertisement