For the best experience, open
https://m.punjabitribuneonline.com
on your mobile browser.
Advertisement

ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

07:58 AM Jun 03, 2024 IST
ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ
Advertisement

ਪੱਤਰ ਪ੍ਰੇਰਕ
ਬਠਿੰਡਾ, 2 ਜੂਨ
ਵੀਰ ਕਲੋਨੀ ਸਥਿਤ ਪਾਰਕ ’ਚ ਸ਼ੁੱਕਰਵਾਰ ਸਵੇਰੇ ਹੋਏ ਹਮਲੇ ‘ਚ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਨੌਜਵਾਨ ‘ਤੇ ਚਾਰ ਨੌਜਵਾਨਾਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜ਼ਖ਼ਮੀ ਹੋਏ ਨੌਜਵਾਨ ਨੂੰ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਸ਼ਨਿਚਰਵਾਰ ਸ਼ਾਮ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਜੁਨ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ। ਹਿੰਸਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਥਾਣਾ ਕੋਤਵਾਲੀ ਪੁਲੀਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।

Advertisement

Advertisement
Author Image

Advertisement
Advertisement
×