ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਤਲਾਬ ਵਿੱਚ ਛਾਲ ਮਾਰੀ
08:59 AM Apr 28, 2024 IST
Advertisement
ਪੱਤਰ ਪ੍ਰੇਰਕ
ਰਤੀਆ, 27 ਅਪਰੈਲ
ਰਤੀਆ ਇਲਾਕੇ ਦੇ ਪਿੰਡ ਚਨਕੋਠੀ ਵਿਚ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਪਿੰਡ ਦੇ ਤਲਾਬ ’ਚ ਛਾਲ ਮਾਰ ਦਿੱਤੀ। ਹਾਲਾਂਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਉਸ ਨੂੰ ਬਾਹਰ ਕੱਢ ਲਿਆ ਤੇ ਫਤਿਆਬਾਦ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਚਨਕੋਠੀ ’ਚ ਮੌਜੂਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਪਵਨ ਕੁਮਾਰ ਤੇ ਮੁਕੇਸ਼ ਕੁਮਾਰ ਨੂੰ ਕਿਸੇ ਨੇ ਦੱਸਿਆ ਕਿ ਪਿੰਡ ਦੇ ਤਲਾਬ ’ਚ ਪਿੰਡ ਦੇ ਹੀ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਛਾਲ ਮਾਰ ਦਿੱਤੀ। ਇਸ ਉਪਰੰਤ ਕਰਮਚਾਰੀਆਂ ਨੇ ਲੰਬੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ। ਉਨ੍ਹਾਂ ਨੇ ਤੁਰੰਤ ਉਸ ਨੂੰ ਮੁੱਢਲਾ ਇਲਾਜ ਦਿੰਦੇ ਹੋਏ ਪਾਣੀ ਅਤੇ ਉਸ ਵੱਲੋਂ ਨਿਗਲੇ ਪਦਾਰਥ ਨੂੰ ਬਾਹਰ ਕੱਢਿਆ। ਨਾਗਪੁਰ ਚੌਕੀ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
Advertisement
Advertisement