For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਨੂੰ ਪੈਰ ਚੱਟਣ ਲਈ ਕੀਤਾ ਮਜਬੂਰ

08:08 AM Jul 09, 2023 IST
ਨੌਜਵਾਨ ਨੂੰ ਪੈਰ ਚੱਟਣ ਲਈ ਕੀਤਾ ਮਜਬੂਰ
Advertisement

ਗਵਾਲੀਅਰ, 8 ਜੁਲਾਈ
ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਕਬਾਇਲੀ ਨੌਜਵਾਨ ’ਤੇ ਪਿਸ਼ਾਬ ਕਰਨ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਕਿ ਗਵਾਲੀਅਰ ਵਿੱਚ ਅਜਿਹੀ ਹੀ ਇੱਕ ਹੋਰ ਘਟਨਾ ਦੀ ਵੀਡੀਓ ਵਾਇਰਲ ਹੋਈ ਹੈ। ਇਸ ਘਟਨਾ ਵਿੱਚ ਚੱਲਦੇ ਵਾਹਨ ’ਚ ਇੱਕ ਵਿਅਕਤੀ ਨੂੰ ਦੂਜੇ ਵੱਲੋਂ ਆਪਣੇ ਪੈਰ ਚੱਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਮਾਮਲਾ ਆਪਸੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਇਸ ਸਬੰਧੀ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਮੋਹਸਿਨ ਖ਼ਾਨ ਅਤੇ ਮੁਲਜ਼ਮ ਗੋਲੂ ਗੁਰਜਰ ਦੋਵੇਂ ਗਵਾਲੀਅਰ ਜ਼ਿਲ੍ਹੇ ਦੇ ਦਾਬੜਾ ਕਸਬੇ ਦੇ ਵਸਨੀਕ ਹਨ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਚੱਲਦੇ ਵਾਹਨ ਵਿੱਚ ਇੱਕ ਵਿਅਕਤੀ ਪੀੜਤ ਦੀ ਵਾਰ ਵਾਰ ਕੁੱਟਮਾਰ ਕਰ ਰਿਹਾ ਹੈ ਤੇ ਉਸ ਨੂੰ ‘ਗੋਲੂ ਗੁਰਜਰ ਬਾਪ ਹੈ’ ਕਹਿਣ ਲਈ ਮਜਬੂਰ ਕਰਦਾ ਹੈ। ਫਿਰ ਪੀੜਤ ਉਸ ਵਿਅਕਤੀ ਦੇ ਪੈਰ ਚੱਟਦਾ ਨਜ਼ਰ ਆ ਰਿਹਾ ਹੈ। ਮੁਲਜ਼ਮ ਪੀੜਤ ਦੇ ਚਿਹਰੇ ’ਤੇ ਲਗਾਤਾਰ ਵਾਰ ਕਰਦਾ ਤੇ ਉਸ ਨੂੰ ਅਪਸ਼ਬਦ ਬੋਲਦਾ ਹੈ। ਇੱਕ ਹੋਰ ਵੀਡੀਓ ਵਿੱਚ ਮੁਲਜ਼ਮ ਆਪਣੇ ਬੂਟਾਂ ਨਾਲ ਲਗਾਤਾਰ ਉਸ ਦੇ ਚਿਹਰੇ ’ਤੇ ਵਾਰ ਕਰ ਰਿਹਾ ਹੈ। ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ

Advertisement

ਪਿਸ਼ਾਬ ਦੀ ਘਟਨਾ ਦੇ ਪੀੜਤ ਵੱਲੋਂ ਮੁਲਜ਼ਮ ਨੂੰ ਰਿਹਾਅ ਕਰਨ ਦੀ ਮੰਗ
ਭੁਪਾਲ: ਮੱਧ ਪ੍ਰਦੇੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਪਿਸ਼ਾਬ ਕਰਨ ਦੀ ਘਟਨਾ ਦੇ ਪੀੜਤ ਕਬਾਇਲੀ ਨੌਜਵਾਨ ਨੇ ਸੂਬਾ ਸਰਕਾਰ ਨੂੰ ਇਸ ਮਾਮਲੇ ਦੇ ਮੁਲਜ਼ਮ ਨੂੰ ਰਿਹਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ। ਪੁਲੀਸ ਨੇ ਆਦਿਵਾਸੀ ਸਮਾਜ ਨਾਲ ਸਬੰਧਤ ਦਸ਼ਮਤ ਰਾਵਤ ’ਤੇ ਪਿਸ਼ਾਬ ਕਰਨ ਦੀ ਘਟਨਾ ਵਿੱਚ ਪਰਵੇਸ਼ ਸ਼ੁਕਲਾ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਐੱਸਸੀ/ਐੱਸਟੀ ਕਾਨੂੰਨ ਤੇ ਆਈਪੀਸੀ ਦੀਆਂ ਧਾਰਾਵਾਂ ਲਾਉਣ ਤੋਂ ਇਲਾਵਾ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਵੀ ਕਾਰਵਾਈ ਕੀਤੀ ਜਾ ਰਹੀ ਸੀ। ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਰਾਵਤ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੇਰੀ ਸਰਕਾਰ ਤੋਂ ਮੰਗ ਹੈ ਕਿ ਮੁਲਜ਼ਮ ਨੇ ਗ਼ਲਤੀ ਮੰਨ ਲਈ ਹੈ। ਹੁਣ ਪਰਵੇਸ਼ ਸ਼ੁਕਲਾ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਅਤੀਤ ਵਿੱਚ ਜੋ ਵੀ ਹੋਇਆ ਉਸ ਨੂੰ ਇਸ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ।’’ -ਪੀਟੀਆਈ

ਚੋਰੀ ਦੇ ਸ਼ੱਕ ’ਚ ਜੁੱਤੀਆਂ ਦਾ ਹਾਰ ਪਾਇਆ
ਰੇਵਾ: ਮੱਧ ਪ੍ਰਦੇਸ਼ ਦੇ ਰੇਵਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਚੋਰੀ ਦੇ ਸ਼ੱਕ ਵਿੱਚ ਜੁੱਤੀਆਂ ਦਾ ਹਾਰ ਪਾਉਣ ਲਈ ਮਜ਼ਬੂਰ ਕੀਤਾ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਪੁਲੀਸ ਨੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ ਸੋਹਾਗੀ ਥਾਣੇ ਅਧੀਨ ਪੈਂਦੇ ਪਿੰਡ ਗੰਗਤੀਰਾ ਵਿੱਚ 22 ਜੂਨ ਨੂੰ ਵਾਪਰੀ ਹੈ। ਪੀੜਤ ਦੀ ਪਛਾਣ ਇੰਦਰਜੀਤ ਮਾਝੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇਸ਼ਪਾਲ ਸਿੰਘ, ਉਸ ਦੇ ਪੁੱਤਰ ਅਤੇ ਭਤੀਜੇ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ, 294, 323, 355, ਅਤੇ 504 ਤਹਿਤ ਕੇਸ ਦਰਜ ਕੀਤਾ ਹੈ। -ਪੀਟੀਆਈ

Advertisement
Tags :
Author Image

sukhwinder singh

View all posts

Advertisement
Advertisement
×