ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਕੂ ਮਾਰ ਕੇ ਨੌਜਵਾਨ ਜ਼ਖ਼ਮੀ ਕੀਤਾ

08:32 AM Jun 05, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੂਨ
ਦਿੱਲੀ ਦੇ ਸਾਗਰਪੁਰ ਵਿੱਚ ਪਾਰਟੀਆਂ ਵਿੱਚ ਭਾਂਡੇ ਧੋਣ ਬਾਰੇ ਟਿੱਪਣੀਆਂ ਕਰਨ ਦਾ ਵਿਰੋਧ ਕਰਨਾ ਇੱਕ ਨੌਜਵਾਨ ਨੂੰ ਮਹਿੰਗਾ ਸਾਬਤ ਹੋਇਆ। ਇਸ ਦੌਰਾਨ ਨੌਜਵਾਨਾਂ ਨੇ ਉਸ ’ਤੇ ਚਾਕੂ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖਮੀ ਨੌਜਵਾਨ ਦੀ ਪਛਾਣ ਸ਼ੋਭਿਤ ਚੌਧਰੀ ਵਜੋਂ ਹੋਈ ਹੈ। ਗੰਭੀਰ ਹਾਲਤ ਵਿੱਚ ਉਸ ਦਾ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰਕੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਮਲ ਮਿਸ਼ਰਾ ਅਤੇ ਮੁਕੁਲ ਵਾਸੀ ਪੱਛਮੀ ਸਾਗਰਪੁਰ ਵਜੋਂ ਹੋਈ ਹੈ। ਦੋਵੇਂ ਪਾਰਟੀਆਂ ਵਿੱਚ ਵੇਟਰ ਦਾ ਕੰਮ ਕਰਦੇ ਹਨ। ਮੁਕੁਲ ਖ਼ਿਲਾਫ਼ ਮੋਹਨ ਗਾਰਡਨ ਥਾਣੇ ਵਿੱਚ ਪਹਿਲਾਂ ਵੀ ਚੋਰੀ ਦਾ ਕੇਸ ਦਰਜ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਗਰਪੁਰ ਵਿੱਚ ਇਕ ਨੌਜਵਾਨ ਦੇ ਚਾਕੂ ਮਾਰੇ ਜਾਣ ਦੀ ਸੂਚਨਾ ਮਿਲੀ ਸੀ।

Advertisement

Advertisement