ਬੀੜੀ ਨਾ ਦੇਣ ’ਤੇ ਨੌਜਵਾਨ ਨੂੰ ਜ਼ਖ਼ਮੀ ਕੀਤਾ
08:39 AM Sep 06, 2024 IST
ਪੱਤਰ ਪ੍ਰੇਰਕ
ਰਤੀਆ, 5 ਸਤੰਬਰ
ਪਿੰਡ ਮੜ੍ਹ ਵਿੱਚ ਬੀੜੀ ਨਾ ਦੇਣ ’ਤੇ ਕੁਝ ਵਿਅਕਤੀਆਂ ਨੇ ਇੱਕ ਜਣੇ ਨੂੰ ਕਾਪੇ ਮਾਰ ਕੇ ਜ਼ਖਮੀ ਕਰਨ ਦਿੱਤਾ। ਜ਼ਖਮੀ ਦੀ ਪਛਾਣ ਮੰਗਤ ਰਾਮ ਵਜੋਂ ਹੋਈ ਹੈ। ਉਸ ਦੀ ਸ਼ਿਕਾਇਤ ’ਤੇ ਪੁਲੀਸ ਨੇ ਪਿੰਡ ਦੇ ਹੀਰਾ ਸਿੰਘ ਅਤੇ ਗੱਗੀ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਪਹੀਰਾ ਸਿੰਘ ਅਤੇ ਗੱਗੀ ਸਿੰਘ ਨੇ ਉਸ ਤੋਂ ਬੀੜੀ ਮੰਗੀ ਅਤੇ ਉਸ ਵੱਲੋਂ ਮਨ੍ਹਾਂ ਕੀਤੇ ਜਾਣ ’ਤੇ ਮੁਲਜ਼ਮਾਂ ਨੇ ਉਸ ਨੂੰ ਫੜ ਲਿਆ ਅਤੇ ਉਸ ’ਤੇ ਕਾਪਿਆਂ ਨਾਲ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ ’ਤੇ ਦੋਵੇਂ ਨੌਜਵਾਨ ਫਰਾਰ ਹੋ ਗਏ। ਮੰਗਤ ਰਾਮ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਪਰ ਡਾਕਟਰਾਂ ਨੇ ਉਸ ਨੂੰ ਅਗਰੋਹਾ ਮੈਡੀਕਲ ਰੈਫਰ ਕਰ ਦਿੱਤਾ ਹੈ। ਪੁਲੀਸ ਨੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement