ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਤੋਂ ਰੋਕਣ ’ਤੇ ਨੌਜਵਾਨ ਨੂੰ ਕਾਰ ਰਾਹੀਂ ਸੜਕ ’ਤੇ ਘੜੀਸਿਆ

08:05 AM Jun 27, 2024 IST
ਪੀੜਤ ਪਰਿਵਾਰ ਦੇ ਹੱਕ ਵਿੱਚ ਇਕੱਠੇ ਹੋਏ ਮੁਹੱਲਾ ਵਾਸੀ।

ਪਵਨ ਗੋਇਲ
ਭੁੱਚੋ ਮੰਡੀ, 26 ਜੂਨ
ਪਿੰਡ ਲਹਿਰਾ ਮੁਹੱਬਤ ਵਿੱਚ ਬੀਤੀ ਰਾਤ ਦੋ ਨੌਜਵਾਨਾਂ ਨੇ ਕਥਿਤ ਤੌਰ ’ਤੇ ਨਸ਼ੇ ਤੋਂ ਰੋਕਣ ’ਤੇ ਪਿੰਡ ਦੇ ਇੱਕ ਨੌਜਵਾਨ ਨੂੰ ਕਾਰ ਨਾਲ ਸੜਕ ’ਤੇ ਲਗਪਗ ਅੱਧਾ ਕਿਲੋਮੀਟਰ ਤੱਕ ਘੜੀਸ ਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਰਾਮਪੁਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਇੱਕ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਨੂੰ ਜਲਦੀ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਪੁਲੀਸ ਨੇ ਘਟਨਾ ਵਿੱਚ ਵਰਤੀ ਕਾਰ ਕਬਜ਼ੇ ਵਿੱਚ ਲੈ ਲਈ ਹੈ। ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਅਜੈਪਾਲ ਸਿੰਘ ਅਨੁਸਾਰ ਪੀੜਤ ਨੌਜਵਾਨ ਲਖਵੀਰ ਸਿੰਘ (29) ਪੁੱਤਰ ਰਣਜੀਤ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਜਗਮੀਤ ਸਿੰਘ ਉਰਫ ਜੱਗੀ (21) ਅਤੇ ਇੱਕ ਅਣਪਛਾਤੇ ਨੌਜਵਾਨ ਖ਼ਿਲਾਫ਼ ਧਾਰਾ 323 ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਸਹਿਮ ਸੀ।
ਪੀੜਤ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਲਖਵੀਰ ਸਿੰਘ ਫੈਕਟਰੀ ਆਊਟਲੈੱਟ ਵਿੱਚ ਕੰਮ ਕਰਦਾ ਹੈ। ਰਾਤ ਕਰੀਬ 11 ਵਜੇ ਉਹ ਘਰ ਆਇਆ ਸੀ। ਸਾਢੇ ਕੁ ਬਾਰਾਂ ਵਜੇ ਜਦੋਂ ਉਹ ਪਿਸ਼ਾਬ ਕਰਨ ਲਈ ਬਾਹਰ ਨਿਕਲਿਆ ਤਾਂ ਉਸ ਨੇ ਘਰ ਨੇੜੇ ਖਾਲੀ ਪਲਾਟ ਵਿੱਚ ਬੈਠੇ ਕੁੱਝ ਨੌਜਵਾਨਾਂ ਨੂੰ ਕਾਰ ਸਣੇ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਇੱਥੇ ਖੜ੍ਹਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਅਜਿਹਾ ਕਰਨ ਵਿੱਚ ਸਫਲ ਨਾ ਹੋਏ ਤਾਂ ਉਹ ਕਾਰ ਰਾਹੀਂ ਉਸ ਨੂੰ ਅੱਧਾ ਕਿਲੋਮੀਟਰ ਸੜਕ ’ਤੇ ਘੜੀਸਦੇ ਲੈ ਗਏ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਦਾ ਵਿਰੋਧ ਕਰਨ ’ਤੇ ਕਥਿਤ ਮੁਲਜ਼ਮਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਹੱਲੇ ’ਚ ਨਸ਼ਾ ਤਸਕਰੀ ਰੋਕਣ ਲਈ ਠੋਸ ਕਦਮ ਚੁੱਕੇ ਜਾਣ।

Advertisement

Advertisement